Hindi
WhatsApp Image 2026-04-18 at 1

ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸੁਖਦਾਇਕ ਅਤੇ ਆਧੁਨਿਕ ਸਿੱਖਣ ਵਾਲਾ ਮਾਹੌਲ ਪ੍ਰਦਾਨ ਕਰਨਗੇ-ਵਿਧਾਇਕ ਗੁਰਪ੍ਰੀਤ ਬਣਾਂਵਾ

ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸੁਖਦਾਇਕ ਅਤੇ ਆਧੁਨਿਕ ਸਿੱਖਣ ਵਾਲਾ ਮਾਹੌਲ ਪ੍ਰਦਾਨ ਕਰਨਗੇ-ਵਿਧਾਇਕ ਗੁਰਪ੍ਰੀਤ ਬਣਾਂਵਾਲੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸੁਖਦਾਇਕ ਅਤੇ ਆਧੁਨਿਕ ਸਿੱਖਣ ਵਾਲਾ ਮਾਹੌਲ ਪ੍ਰਦਾਨ ਕਰਨਗੇ-ਵਿਧਾਇਕ ਗੁਰਪ੍ਰੀਤ ਬਣਾਂਵਾਲੀ

ਖੋਖਰ ਕਲਾਂ ਅਤੇ ਖਿਆਲੀ ਚਹਿਲਾਂ ਵਾਲੀ ਦੇ ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜਾਂ ਦੇ ਉਦਘਾਟਨ

ਸਰਦੂਲਗੜ੍ਹ/ਮਾਨਸਾ, 18 ਅਪ੍ਰੈਲ:

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਖੋਖਰ ਕਲਾਂ ਵਿਖੇ ਕਰੀਬ 19 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਦੋ ਅਧੁਨਿਕ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ।

ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਖ਼ਿਆਲੀ ਚਹਿਲਾਂ ਵਾਲੀ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਮਾਡਰਨ ਕਲਾਸ ਰੂਮ ਵੀ ਵਿਦਿਆਰਥੀਆਂ ਦੇ ਸਪੁਰਦ ਕੀਤਾ ਗਿਆ।

ਇਸ ਮੌਕੇ ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਉਣਾ ਹੈ, ਤਾਂ ਜੋ ਹਰ ਬੱਚੇ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸੁਖਦਾਇਕ ਅਤੇ ਆਧੁਨਿਕ ਸਿੱਖਣ ਵਾਲਾ ਮਾਹੌਲ ਪ੍ਰਦਾਨ ਕਰਨਗੇ।

ਇਸ ਮੌਕੇ ਐਡਵੋਕੇਟ ਨਵਦੀਪ ਸ਼ਰਮਾ ਹਲਕਾ ਸਿੱਖਿਆ ਕੋਆਰਡੀਨੇਟਰ, ਪ੍ਰਿੰਸੀਪਲ ਕੰਵਲਜੀਤ ਕੌਰ ਬਲਾਕ ਨੋਡਲ ਅਫ਼ਸਰ ਝੁਨੀਰ,ਪ੍ਰਿੰਸੀਪਲ ਮੋਨਿਕਾ ਰਾਣੀ, ਸਿਕੰਦਰ ਸਿੰਘ ਸਰਪੰਚ, ਗੁਰਦੀਪ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਜਗਤਾਰ ਔਲਖ, ਜਗਪਾਲ ਸਿੰਘ ਸਰਪੰਚ, ਭੋਲਾ ਸਿੰਘ ਚੇਅਰਮੈਨ ਬਲਾਕ ਸੰਮਤੀ ਝੁਨੀਰ, ਜਸਵਿੰਦਰ ਸਿੰਘ ਮੁੱਖ ਅਧਿਆਪਕ, ਡਾ. ਹਰਦੇਵ ਸਿੰਘ ਕੋਰਵਾਲਾ,ਸਰਪੰਚ ਅਮਰਜੀਤ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਮਨਪ੍ਰੀਤ ਕੌਰ,ਪ੍ਰਸ਼ੋਤਮ ਕੁਮਾਰ, ਜਸਪ੍ਰੀਤ ਸਿੰਘ ਹਰਪ੍ਰੀਤ ਸਿੰਘ ਭੁੱਲਰ ਹਾਜ਼ਰ ਹਨ

 


Comment As:

Comment (0)