Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ ਸਰਕਾਰ ਦਾ ਫੈਸਲਾ: ਪਾਲਤੂ ਜਾਨਵਰਾਂ ਦੇ ਵਪਾਰ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ ਸਰਕਾਰ ਦਾ ਫੈਸਲਾ: ਪਾਲਤੂ ਜਾਨਵਰਾਂ ਦੇ ਵਪਾਰ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਸਰਕਾਰ ਦਾ ਫੈਸਲਾ: ਪਾਲਤੂ ਜਾਨਵਰਾਂ ਦੇ ਵਪਾਰ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ
ਫਾਜ਼ਿਲਕਾ, 17 ਅਪ੍ਰੈਲ
ਪਾਲਤੂ ਜਾਨਵਰਾਂ ਦੀ ਭਲਾਈ ਅਤੇ ਵਪਾਰ ਨੂੰ ਨਿਯਮਤ ਕਰਨ ਲਈ ਇਕ ਅਹਿਮ ਕਦਮ ਚੁੱਕਦਿਆਂ ਸਰਕਾਰ ਵਲੋਂ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਲਤੂ ਜਾਨਵਰਾਂ ਕੁੱਤਿਆਂ, ਬਿੱਲੀਆਂ ਅਤੇ ਪੰਛੀਆਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਦੀ ਪਸ਼ੂ ਪਾਲਣ ਵਿਭਾਗ ਪਾਸ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕੀਤਾ ਗਿਆ ਹੈ।
ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦਾ ਮੁੱਖ ਮੰਤਵ ਅਨੈਤਿਕ ਤਰੀਕੇ ਨਾਲ ਜਾਨਵਰਾਂ ਦੇ ਪ੍ਰਜਣਨ ਅਤੇ ਵਪਾਰਕ ਅਦਾਰਿਆਂ ਵਿੱਚ ਜਾਨਵਰਾਂ ਨਾਲ ਦੁਰਵਿਹਾਰ ਨੂੰ ਰੋਕਣਾ ਹੈ। ਪਸ਼ੂ ਪਾਲਣ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਾਲਤੂ ਜਾਨਵਰਾਂ ਦੇ ਵਪਾਰ ਨਾਲ ਸਬੰਧਤ ਵਿਅਕਤੀਆਂ ਦਾ ਪੰਜਾਬ ਰਾਜ ਐਨੀਮਲ ਵੈਲਫੇਅਰ ਬੋਰਡ ਪਾਸ ਰਜਿਸਟਰ ਹੋਣਾ ਬਹੁਤ ਜ਼ਰੂਰੀ ਹੈ। ਇਹ ਰਜਿਸਟ੍ਰੇਸ਼ਨ ਪੂਰੀ ਕਰਨ ਲਈ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਡਿਪਟੀ ਕਮਿਸ਼ਨਰ ਵੱਲੋਂ ਹਦਾਇਤ ਜਾਰੀ ਕੀਤੀ ਗਈ ਹੈ । ਜ਼ਿਲ੍ਹੇ ਦੇ ਪਸ਼ੂ ਪਾਲਣ ਅਫ਼ਸਰ ਫੀਲਡ ਵਿੱਚ ਜਾ ਕੇ ਪਾਲਤੂ ਜਾਨਵਰਾਂ ਦੇ ਦੁਕਾਨਦਾਰਾਂ ਅਤੇ ਬਰੀਡਰਾਂ ਨਾਲ ਤਾਲਮੇਲ ਰੱਖਣਾ ਵੀ ਯਕੀਨੀ ਬਣਾਉਣਗੇ। ਸਰਕਾਰ ਵਲੋਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਪਸ਼ੂ ਭਲਾਈ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਵਿੱਚ ਪਸ਼ੂ ਪਾਲਣ ਵਿਭਾਗ ਦਾ ਅਫ਼ਸਰ, ਪੁਲਿਸ, ਜੰਗਲਾਤ, ਜੰਗਲੀ ਜੀਵ ਸੁਰੱਖਿਆ ਵਿਭਾਗ, ਸਥਾਨਕ ਸਰਕਾਰਾਂ ਅਤੇ ਐਸ.ਪੀ.ਸੀ.ਏ. ਦਾ ਪ੍ਰਾਈਵੇਟ ਮੈਂਬਰ ਸ਼ਾਮਿਲ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਨੂੰ ਜਾਨਵਰਾਂ ਪ੍ਰਤੀ ਹੋਈ ਬੇਰਹਿਮੀ ਦੀ ਸ਼ਿਕਾਇਤ ਦੀ ਜਾਂਚ ਕਰਨ ਅਤੇ ਢੁੱਕਵੀਂ ਕਾਰਵਾਈ ਕਰਨ ਲਈ ਸਮਰੱਥ ਬਣਾਇਆ ਗਿਆ ਹੈ, ਤਾਂ ਜੋ ਪੰਜਾਬ ਭਰ ਵਿੱਚ ਜਾਨਵਰਾਂ ਦੀ ਭਲਾਈ ਪ੍ਰਤੀ ਬਣੇ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਫਾਜਿਲਕਾ ਦੇ ਪਾਲਤੂ ਜਾਨਵਰਾਂ ਦੇ ਦੁਕਾਨਦਾਰਾਂ ਅਤੇ ਡੋਗ ਦੇ ਬਰੀਡਰਾਂ ਨੂੰ ਅਪੀਲ ਕੀਤੀ ਕਿ ਪਹਿਲ ਦੇ ਆਧਾਰ 'ਤੇ ਰਜਿਸਟ੍ਰੇਸ਼ਨ ਕਰਵਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।


Comment As:

Comment (0)