ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਆਯੋਜਿਤ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਆਯੋਜਿਤ
ਕਿਹਾ, ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬਲੈਕ ਸਪੋਟਸ ਸਥਾਨਾਂ ਦੀ ਪਛਾਣ ਕਰਕੇ ਉੱਥੇ ਚੇਤਾਵਨੀਆਂ ਦੇ ਬੋਰਡ ਲਗਾਏ ਜਾਣ
ਮਾਲੇਰਕੋਟਲਾ 27 ਮਈ :
ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੀ ਪ੍ਰਧਾਨਗੀ ਹੇਠ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਆਯੋਜਿਤ ਹੋਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੰਧੂ,ਐਸ.ਡੀ.ਐਮ. ਮਾਲੇਰਕੋਟਲਾ ਕਮ ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ,ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ, ਡੀ.ਐਸ.ਪੀ.ਰਣਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ/ਅਮਰਗੜ੍ਹ ਅਪਰ ਅਪਾਰ ਸਿੰਘ, ਕਾਰਜ ਸਾਧਕ ਅਫਸਰ ਵਿਕਾਸ ਉੱਪਲ ਅਹਿਮਦਗੜ੍ਹ , ਸਾਜਿਦ ਅਲੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਸੜਕਾਂ 'ਤੇ ਵੱਧ ਰਹੇ ਹਾਦਸਿਆਂ ਨੂੰ ਰੋਕਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦਾ ਟਰੈਫਿਕ ਪਲਾਨ ਤਿਆਰ ਕਰਨ ਦੀ ਹਦਾਇਤ ਕਰਦਿਆਂ ਨਿਰਦੇਸ਼ ਦਿੱਤੇ ਕਿ ਜਿਆਦਾ ਦੁਰਘਟਨਾਵਾਂ ਵਾਲੇ ਬਲੈਕ ਸਪੋਟਸ ਸਥਾਨਾਂ ਦੀ ਪਛਾਣ ਕਰਕੇ ਉੱਥੇ ਚੇਤਾਵਨੀਆਂ ਦੇ ਬੋਰਡ ਲਗਾਏ ਜਾਣ ਤਾਂ ਜੋ ਰਾਹਗੀਰਾਂ ਦੀ ਯਾਤਰਾਂ ਨੂੰ ਦੁਘਟਨਾਂ ਰਹਿਤ/ਸੁਰੱਖਿਅਤ ਕੀਤਾ ਜਾ ਸਕੇ । ਉਨ੍ਹਾਂ ਸਿੱਖਿਆ ਅਤੇ ਪੁਲਿਸ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਸਮੇਂ ਤੇ ਟਰੈਫਿਕ ਨਿਯਮਾਂ ਬਾਰੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ ।
ਮੀਟਿੰਗ ਵਿੱਚ ਇਹ ਵੀ ਕਿਹਾ ਕਿ ਜੋ ਬੱਸਾਂ ਸੇਫ ਸਕੂਲ ਵਾਹਨ ਸਕੀਮ ਦੇ ਅਧੀਨ ਨਹੀਂ ਚਲ ਰਹੀਆਂ ਹਨ ਉਨ੍ਹਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਜ਼ਿਲ੍ਹੇ ’