Partap Singh Bajwa Slams AAP Over Rajya Sabha Split
ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ Partap Singh Bajwa ਨੇ ਕਿਹਾ ਕਿ ਰਾਜ ਸਭਾ ਵਿੱਚ Aam Aadmi Party ਦੇ ਅੰਦਰ ਚੱਲ ਰਹੀ ਕਥਿਤ ਫੁੱਟ ਨੇ ਪਾਰਟੀ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੰਕਟ ਵਿਚਾਰਧਾਰਾ ਦਾ ਨਹੀਂ, ਸਗੋਂ ਪੰਜਾਬ ਦੇ ਸਰੋਤਾਂ ਅਤੇ ਜਨਤਾ ਦੇ ਪੈਸੇ ’ਤੇ ਕਬਜ਼ਾ ਕਰਨ ਦੀ ਲੜਾਈ ਦਾ ਨਤੀਜਾ ਹੈ।
ਬਾਜਵਾ ਨੇ ਕਿਹਾ ਕਿ ਜੋ ਕੁਝ ਸਾਹਮਣੇ ਆ ਰਿਹਾ ਹੈ, ਉਹ ਸਿਧਾਂਤਾਂ ਦੀ ਲੜਾਈ ਨਹੀਂ ਸਗੋਂ ਸੱਤਾ, ਸਰਪ੍ਰਸਤੀ ਅਤੇ ਪੈਸੇ ਦੀ ਲੜਾਈ ਹੈ। ‘ਆਪ’ ਦੇ ਅੰਦਰੂਨੀ ਵਿਰੋਧਾਂ ਨੂੰ ਉਜਾਗਰ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਰਾਘਵ ਚੱਢਾ ਨੇ ਪਾਰਟੀ ਦੇ ਅੰਦਰ ਕਥਿਤ ਗਲਤ ਕੰਮਾਂ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ।
ਬਾਜਵਾ ਨੇ ਕੀਤਾ ਤਿੱਖਾ ਹਮਲਾ
ਬਾਜਵਾ ਨੇ ਕਿਹਾ, "ਜਦੋਂ ਦੋਵੇਂ ਧਿਰਾਂ ਇੱਕ-ਦੂਜੇ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਰਹੀਆਂ ਹਨ, ਤਾਂ ਸੱਚਾਈ ਆਪਣੇ ਆਪ ਸਪੱਸ਼ਟ ਹੋ ਜਾਂਦੀ ਹੈ। ਇਹ ਕਦੇ ਵੀ ਵਿਚਾਰਧਾਰਾ ਦੀ ਲੜਾਈ ਨਹੀਂ ਸੀ, ਸਗੋਂ ਹਮੇਸ਼ਾ ਪੈਸੇ ਅਤੇ ਪੰਜਾਬ ਦੇ ਸਰਕਾਰੀ ਖਜ਼ਾਨੇ ਦੀ ਯੋਜਨਾਬੱਧ ਲੁੱਟ ਦਾ ਮਾਮਲਾ ਰਿਹਾ ਹੈ।" ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਭਾਰਤੀ ਜਨਤਾ ਪਾਰਟੀ ਨੇ ਵੀ ਜਨਤਾ ਦੇ ਫਤਵੇ ਦੀ ਖਰੀਦੋ-ਫਰੋਖਤ ਵਿੱਚ ਆਪਣੀ ਭੂਮਿਕਾ ਨਿਭਾਈ ਹੈ।
ਰਾਘਵ ਚੱਢਾ ਸਮੇਤ ‘ਆਪ’ ਦੇ 7 ਸੰਸਦ ਮੈਂਬਰ ਭਾਜਪਾ ਵਿੱਚ ਹੋਏ ਸ਼ਾਮਲ
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਕੁੱਲ 7 ਰਾਜ ਸਭਾ ਮੈਂਬਰਾਂ— ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਹਰਭਜਨ ਸਿੰਘ, ਸਵਾਤੀ ਮਾਲੀਵਾਲ ਅਤੇ ਰਾਜਿੰਦਰ ਗੁਪਤਾ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਰਲੇਵਾਂ ਕਰ ਲਿਆ। ਰਾਘਵ ਚੱਢਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਇੱਕ ਪ੍ਰੈੱਸ ਕਾਨਫਰੰਸ ਵੀ ਕੀਤੀ ਅਤੇ ਇਸ ਦੌਰਾਨ ਉਨ੍ਹਾਂ ‘ਆਪ’ ’ਤੇ ਨਿਸ਼ਾਨੇ ਸਾਧੇ। ਇਸ ਤੋਂ ਬਾਅਦ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਭਾਜਪਾ ਦਫ਼ਤਰ ਜਾ ਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ ਅਤੇ ਅਧਿਕਾਰਤ ਤੌਰ 'ਤੇ ਭਾਜਪਾ ਵਿੱਚ ਸ਼ਾਮਲ ਹੋ ਗਏ।