Hindi
IMG-20230712-WA0018

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਉਮਰ ਦੇ ਸਬੂਤ ਵੱਜੋ ਸੋਧ: ਡਾ. ਬਲਜੀਤ ਕੌਰ*

*ਕਿਹਾ, ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ*

*ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਉਮਰ ਦੇ ਸਬੂਤ ਵੱਜੋ ਸੋਧ: ਡਾ. ਬਲਜੀਤ ਕੌਰ*

 

*ਕਿਹਾ, ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ*

 

 

ਚੰਡੀਗੜ੍ਹ, 12 ਜੁਲਾਈ:

 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਪੈਨਸਨਰਾਂ ਲਈ ਮਾਲੀ ਸਹਾਇਤਾ ਗਰਾਂਟ ਦੇ ਨਿਯਮਾਂਵਲੀ 1966 ਦੇ ਨਿਯਮਾਂ ਵਿੱਚ ਉਮਰ ਦੇ ਸਬੂਤ ਸਬੰਧੀ ਨਿਯਮ ਵਿਚ ਸੋਧ ਕੀਤੀ ਗਈ ਹੈ। 

 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਅਧਿ-ਸੂਚਨਾ ਨੰ. 1670 ਮਿਤੀ 12 ਜੁਲਾਈ 2023 ਜਾਰੀ ਕੀਤੀ ਗਈ ਹੈ। ਨਵੀ ਸੋਧ ਅਨੁਸਾਰ ਉਮਰ ਦੇ ਸਬੂਤ ਵੱਜੋ ਅਧਾਰ ਕਾਰਡ ਜਰੂਰੀ ਕਰ ਦਿੱਤਾ ਗਿਆ ਹੈ। ਇਸ ਤੋ ਇਲਾਵਾ ਵੋਟਰ ਕਾਰਡ ਜਾਂ ਵੋਟਰ ਲਿਸਟ ਜਾਂ ਜਨਮ ਸਰਟੀਫਿਕੇਟ ਜੋ ਕਿ ਸਮੱਰਥ ਅਥਾਰਟੀ ਤੋ ਜਾਰੀ ਹੋਇਆ ਹੋਵੇ ਜਾਂ ਦਸਵੀਂ ਦਾ ਸਰਟੀਫਿਕੇਟ ਪੇਸ਼ ਕੀਤਾ ਜਾ ਸਕਦਾ ਹੈ। 

 

ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਦੀ ਸਹੂਲਤ ਲਈ ਇਹ ਸੋਧ ਕੀਤੀ ਗਈ ਹੈ ਕਿਉਂਕਿ ਪੈਨਸ਼ਨਰਾਂ ਨੂੰ ਸਕੂਲ ਸਰਟੀਫਿਕੇਟ ਪੇਸ਼ ਕਰਨ ਲਈ ਦਿੱਕਤ ਪੇਸ਼ ਆਉਂਦੀ ਸੀ।

 

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਪੈਨਸ਼ਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ।

 

----


Comment As:

Comment (0)