ਜ਼ਿਲ੍ਹਾ ਰੋਜ਼ਗਾਰ ਵਲੋਂ 7 ਦਸੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ
ਜ਼ਿਲ੍ਹਾ ਰੋਜ਼ਗਾਰ ਵਲੋਂ 7 ਦਸੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ
ਐਸ.ਏ.ਐਸ.ਨਗਰ, 5 ਦਸੰਬਰ:
ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਟੈਲੀਪ੍ਰੋਫਾਰਮੈਂਸ, ਈਕਾਰਟ, ਈਕਲਰਕਸ, ਅਮਰਟੈਕਸ, ਅਲੈਂਜਰਸ ਅਤੇ ਬੀ.ਐਸ.ਸੀ.ਜੇ.ਈ ਆਦਿ ਲਈ ਮਿਤੀ- 07 ਦਸੰਬਰ, 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ ਅਤੇ ਜਿਸ ਵਿੱਚ ਉਕਤ ਸਾਰੀਆਂ ਕੰਪਨੀਆਂ ਦੀ ਐੱਚ ਆਰ ਟੀਮ ਦੁਆਰਾ ਸਵੇਰੇ 9.30 ਵਜੇ ਤੋਂ 2.30 ਵਜੇ ਤੱਕ ਉਮੀਦਵਾਰਾਂ ਦੀ ਵਾਕਿਨ ਇੰਟਰਵਿਊ ਕੀਤੀ ਜਾਵੇਗੀ। ਉਕਤ ਪਲੇਸਮੈਂਟ ਕੈਂਪ ਵਿੱਚ 18 ਸਾਲ ਤੋਂ ਵੱਧ ਉਮਰ ਦੇ ਉਮੀਦਵਾਰ ਜੋ 10 ਵੀਂ/12ਵੀਂ/ਗ੍ਰੈਜੂਏਟ ਹੋਣ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ , ਡੀ. ਬੀ. ਈ. ਈ. ਸ੍ਰੀ. ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸੱਤ ਕੰਪਨੀਆਂ ਹਿੱਸਾ ਲੈਣਗੀਆਂ। ਉਹਨਾਂ ਨੇ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸ. ਏ. ਐੱਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ।
© 2022 Copyright. All Rights Reserved with Arth Parkash and Designed By Web Crayons Biz