PM Modi Jalandhar Visit: Security Tightened, Traffic Routes Diverted
Hindi
modi punjab

PM Modi Jalandhar Visit: Security Tightened, Traffic Routes Diverted

Prime Minister Narender Modi ਦੇ Jalandhar Visit ਨੂੰ ਲੈ ਕੇ security alert, NH-44 'ਤੇ ਰਹੇਗਾ ਟ੍ਰੈਫਿਕ ਡਾਇਵਰਸ਼ਨ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਪ੍ਰਸਤਾਵਿਤ ਜਲੰਧਰ ਦੌਰੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੁਪਹਿਰ ਕਰੀਬ 3:40 ਵਜੇ ਜਲੰਧਰ ਪਹੁੰਚਣਗੇ ਅਤੇ ਲਗਭਗ ਡੇਢ ਘੰਟਾ ਸ਼ਹਿਰ ਵਿੱਚ ਰਹਿਣਗੇ।

ਇਸ ਦੌਰਾਨ ਉਹ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਕੀਤੇ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਦੇਸ਼ ਭਰ ਦੇ 74 ਹੋਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਵੀ ਵਰਚੁਅਲ ਉਦਘਾਟਨ ਕੀਤਾ ਜਾਵੇਗਾ। ਵਿਸ਼ੇਸ਼ ਡੀ.ਜੀ.ਪੀ. ਨੇ ਕਿਹਾ ਕਿ ਪ੍ਰੋਗਰਾਮ ਵਾਲੀ ਥਾਂ ਰਾਸ਼ਟਰੀ ਰਾਜਮਾਰਗ-44 (NH-44) ਦੇ ਬਿਲਕੁਲ ਨੇੜੇ ਹੋਣ ਕਾਰਨ ਸੁਰੱਖਿਆ ਪ੍ਰਬੰਧਾਂ ਤਹਿਤ ਟ੍ਰੈਫਿਕ ਵਿੱਚ ਆਰਜ਼ੀ ਬਦਲਾਅ ਕੀਤੇ ਜਾਣਗੇ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 17 ਜੁਲਾਈ ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 5:30 ਵਜੇ ਦਰਮਿਆਨ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਠਾਨਕੋਟ ਨੂੰ ਜੋੜਨ ਵਾਲੇ NH-44 'ਤੇ ਗੈਰ-ਜ਼ਰੂਰੀ ਯਾਤਰਾ ਤੋਂ ਬਚਣ। ਜੇਕਰ ਕਿਸੇ ਨੇ ਇਸ ਦੌਰਾਨ ਸਫ਼ਰ ਕਰਨਾ ਹੀ ਹੈ, ਤਾਂ ਉਹ ਆਪਣੇ ਸਫ਼ਰ ਦਾ ਸਮਾਂ ਬਦਲ ਲਵੇ ਜਾਂ ਨਿਰਧਾਰਿਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਯਾਤਰਾ ਕਰੇ।

ਕਈ ਰੂਟ ਡਾਇਵਰਟ

ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਦਾ ਮਕਸਦ ਆਮ ਲੋਕਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕਣਾ ਨਹੀਂ ਹੈ। ਜਿੱਥੇ ਲੋੜ ਹੋਵੇਗੀ, ਉੱਥੇ ਵਾਹਨਾਂ ਨੂੰ ਬਦਲਵੇਂ ਰੂਟਾਂ ਰਾਹੀਂ ਲੰਘਾਇਆ ਜਾਵੇਗਾ। ਇਸ ਦੇ ਲਈ ਵੱਖ-ਵੱਖ ਥਾਵਾਂ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ।

ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ, ਪਰ ਇਸ ਦੇ ਨਾਲ-ਨਾਲ ਆਮ ਜਨਤਾ ਦੀ ਸਹੂਲਤ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਇਸੇ ਤਹਿਤ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੀ ਬਜਾਏ ਡਾਇਵਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਡਾਇਵਰਸ਼ਨ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਪ੍ਰੈਸ ਨੋਟ ਜਲਦੀ ਹੀ ਜਾਰੀ ਕੀਤਾ ਜਾਵੇਗਾ।

ਰੇਲਵੇ ਦੀਆਂ ਅਧਿਕਾਰਤ ਸੂਚਨਾਵਾਂ 'ਤੇ ਨਜ਼ਰ ਰੱਖਣ ਦੀ ਅਪੀਲ

ਵਿਸ਼ੇਸ਼ ਡੀ.ਜੀ.ਪੀ. ਨੇ ਇਹ ਵੀ ਦੱਸਿਆ ਕਿ ਪ੍ਰੋਗਰਾਮ ਰੇਲਵੇ ਸਟੇਸ਼ਨ ਕੰਪਲੈਕਸ ਵਿੱਚ ਹੋਣ ਕਾਰਨ ਕੁਝ ਸਮੇਂ ਲਈ ਰੇਲ ਸੇਵਾਵਾਂ ਵੀ ਪ੍ਰਾਵਿਤ ਹੋ ਸਕਦੀਆਂ ਹਨ। ਹਾਲਾਂਕਿ, ਰੇਲਵੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ ਕਿ ਯਾਤਰੀਆਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ।

ਉਨ੍ਹਾਂ ਨੇ 17 ਜੁਲਾਈ ਨੂੰ ਰੇਲ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਨੂੰ ਰੇਲਵੇ ਦੀਆਂ ਅਧਿਕਾਰਤ ਸੂਚਨਾਵਾਂ 'ਤੇ ਨਜ਼ਰ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਰੇਲਵੇ ਵਿਭਾਗ ਦਾ ਪ੍ਰੋਗਰਾਮ ਹੈ, ਇਸ ਲਈ ਰੇਲਵੇ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ।

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਪੰਜਾਬ ਪੁਲਿਸ, ਰੇਲਵੇ ਸੁਰੱਖਿਆ ਬਲ (RPF) ਅਤੇ ਹੋਰ ਸੁਰੱਖਿਆ ਏਜੰਸੀਆਂ ਸਾਂਝੇ ਤੌਰ 'ਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੀਆਂ ਹਨ। ਪ੍ਰੋਗਰਾਮ ਵਾਲੀ ਥਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ, ਜਦਕਿ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵਾਧੂ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਜਾਵੇਗੀ।


Comment As:

Comment (0)