ਚੈਨ ਦਾ ਸਾਹ ਲਵੇਗਾ ਬਚਪਨ, ਛੇਤੀ ਪਹਿਚਾਣੋ ਨਿਮੋਨੀਆ ਬਾਰੇ ਕੈਲੰਡਰ ਜਾਰੀ ਕੀਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
ਚੈਨ ਦਾ ਸਾਹ ਲਵੇਗਾ ਬਚਪਨ, ਛੇਤੀ ਪਹਿਚਾਣੋ ਨਿਮੋਨੀਆ ਬਾਰੇ ਕੈਲੰਡਰ ਜਾਰੀ ਕੀਤਾ
ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਸਬੰਧੀ ਪੈਰਾ ਮੈਡੀਕਲ ਸਟਾਫ਼ ਨੂੰ ਦਿੱਤੀ ਜਾਵੇਗੀ ਸਿਖਲਾਈ: ਜ਼ਿਲ੍ਹਾ ਟੀਕਾਕਰਨ ਅਫ਼ਸਰ
ਨਿਮੋਨੀਆ ਬਾਰੇ ਜਾਗਰੂਕਤਾ ਲਈ ਪੋਸਟਰ ਕੀਤਾ ਜਾਰੀ
ਮੋਗਾ, 2 ਜਨਵਰੀ
ਬੱਚਿਆਂ ਵਿਚ ਨਿਮੋਨੀਆ ਦੀ ਜਲਦ ਪਹਿਚਾਣ ਕਰਕੇ ਉਨ੍ਹਾ ਦੇ ਤੁਰੰਤ ਇਲਾਜ਼ ਲਈ ''ਸਾਂਸ'' ਪ੍ਰੋਗਰਾਮ ਬਾਰੇ ਜਾਗਰੂਕਤਾ ਗਤੀਵਿਧੀਆਂ ਸਿਹਤ ਵਿਭਾਗ ਮੋਗਾ ਵਾਲੀ ਜਾਰੀ ਕੀਤੀਆਂ ਹਨ।
ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਨੇ ਦੱਸਿਆ ਕਿ ਪੰਜਾਬ ਰਾਜ ਵਿਚ ''ਸਾਂਸ'' ( ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਕਰਕੇ ਪ੍ਰਭਾਵਤ ਬੱਚਿਆਂ ਦਾ ਜਲਦ ਇਲਾਜ ਕਰਨਾ ਹੈ ਤਾਂ ਜੋ ਨਿਮੋਨੀਆ ਕਾਰਣ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ। ਉਹਨਾਂ ਕਿਹਾ ਕਿ ਨਿਮੋਨੀਆ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ 5 ਸਾਲ ਤੋ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸਭ ਤੋ ਵੱਡਾ ਕਾਰਨ ਹੈ। ਇਸ ਲਈ ਬੱਚਿਆਂ ਵਿਚ ਨਿਮੋਨੀਆ ਦੇ ਲੱਛਣ ਹੋਣ ਤੇ ਘਰੇਲੂ ਇਲਾਜ ਕਰਾਉਣ ਦੀ ਬਜਾਏ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਇਲਾਜ ਕਰਵਾਇਆ ਜਾਵੇ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦੇ ਦੁੱਧ ਪਿਲਾਉਣ , ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ-ਦੁਆਲਾ, ਨਿੱਜੀ ਸਾਫ਼-ਸਫ਼ਾਈ ਰੱਖਣਾ ਅਤੇ ਪੂਰਾ ਟੀਕਾਕਰਨ ਕਰਵਾਉਣਾ ਜਰੂਰੀ ਹੈ ਇਸ ਲੜੀ ਤਹਿਤ ਪੀ ਸੀ ਵੀ ਟੀਕਾ ਲਗਵਾਉਣਾ ਵੀ ਜ਼ਰੂਰੀ ਹੈ। ਨਿਮੋਨੀਆ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਬੱਚਿਆਂ ਵਿੱਚ ਖਾਂਸੀ ਅਤੇ ਜੁਕਾਮ ਦਾ ਵੱਧਣਾ, ਸਾਹ ਤੇਜੀ ਨਾਲ ਲੈਣਾ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧਸਣਾ ਅਤੇ ਗੰਭੀਰ ਲੱਛਣ ਜਿਵੇਂ ਬੱਚੇ ਦਾ ਖਾ-ਪੀ ਨਾ ਸਕਣਾ, ਝੱਟਕੇ ਆਉਣਾ, ਸੁਸਤੀ ਜਾਂ ਨੀਂਦ ਜਿਆਦਾ ਆਉਣਾ ਆਦਿ ਵਾਲੇ ਬੱਚਿਆਂ ਦਾ ਤੁਰੰਤ ਇਲਾਜ਼ ਜਰੂਰੀ ਹੈ।
ਇਸ ਸਮੇਂ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰੀਤੂ ਜੈਨ ਅਤੇ ਏ ਸੀ ਐੱਸ ਮੋਗਾ, ਡੀ ਐਮ ਸੀ ਮੋਗਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਅਸ਼ੋਕ ਸਿੰਗਲਾ ਵੱਲੋਂ ਸਾਂਸ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਲੰਡਰ ਵੀ ਜਾਰੀ ਕੀਤਾ ਗਿਆ। ਇਸ ਸਮੇਂ ਸੁਪਰਡੈਂਟ ਜਗਸੀਰ ਸਿੰਘ, ਜਸਵਿੰਦਰ ਸਿੰਘ ਅਤੇ ਜਿਲ੍ਹਾ ਮਾਸ ਮੀਡੀਆ ਵਿੰਗ ਵਲੋ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਤੇ ਹੋਰ ਕਰਮਚਾਰੀ ਵੀ ਹਾਜ਼ਰਿ ਸਨ
© 2022 Copyright. All Rights Reserved with Arth Parkash and Designed By Web Crayons Biz