ਅੱਜ 8 ਨਵੰਬਰ ਨੂੰ ਬਟਾਲਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਆਦਿੱਤਿਆ
ਦਫਤਰ ਜਿਲਾ ਲੋਕ ਸੰਪਰਕ ਅਫਸਰ, ਬਟਾਲਾ।
ਅੱਜ 8 ਨਵੰਬਰ ਨੂੰ ਬਟਾਲਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿੱਚ ਸ਼ਾਮ 5.30 ਵਜੇ ਹੋਵੇਗਾ
ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਐਂਟਰੀ ਮੁਫ਼ਤ
ਜ਼ਿਲ੍ਹਾ ਨਿਵਾਸੀ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਜਰੂਰ ਪੁੱਜਣ-ਡਿਪਟੀ ਕਮਿਸ਼ਨਰ
ਬਟਾਲਾ, 7 ਨਵੰਬਰ ( ) ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿੱਚ ਸ਼ਾਮ 5.30 ਵਜੇ ਹੋਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਆਈ.ਟੀ.ਆਈ ਬਟਾਲਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਐਂਟਰੀ ਬਿਲਕੁਲ ਮੁਫ਼ਤ ਹੋਵੇਗੀ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਅਪੀਲ ਕੀਤੀ। ਇਸ ਮੌਕੇ ਐੱਸ ਐੱਸ ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐੱਮ ਬਟਾਲਾ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।
ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।