ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾਂ ਦੀ ਬਿਨਾਂ ਡਾਕਟਰੀ ਪਰਚੀ ਤੋਂ ਵਿੱਕਰੀ ਤੇ ਪਾਬੰਦੀ
ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾਂ ਦੀ ਬਿਨਾਂ ਡਾਕਟਰੀ ਪਰਚੀ ਤੋਂ ਵਿੱਕਰੀ ਤੇ ਪਾਬੰਦੀ
ਮਾਲੇਰਕੋਟਲਾ 19 ਜੂਨ :
ਦੇਖਣ ਵਿੱਚ ਆਇਆ ਹੈ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਸਿਗਨੇਚਰ ਦੇ ਨਾਮ ਨਾਲ ਵੀ ਜਾਣੇ ਜਾਂਦੇ ਕੈਪਸੂਲ ਨੂੰ ਲੋਕਾਂ ਵੱਲੋਂ ਨਸ਼ੇ ਦੇ ਤੌਰ ਤੇ ਵਰਤਿਆ ਜਾ ਰਿਹਾ ਹੈ। ਜ਼ਿਲ੍ਹਾ ਮਾਲੇਰਕੋਟਲਾ 'ਚ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਕਤ ਕੈਪਸੂਲਾਂ ਦੀ ਦਵਾਈ ਦੀ ਖੁੱਲ੍ਹੇ ਤੋਰ ਤੇ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।
ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ।
ਉਨ੍ਹਾਂ ਦੱਸਿਆਂ ਕਿ ਪ੍ਰੀਗੈਬਾਲਿਨ ਦਵਾਈ ਦੀ 75 ਐਮ ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੇ ਵੇਚਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ । ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕ੍ਰਿਪਸ਼ਨ ਸਲਿਪ ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਮੈਡੀਸਨ ਦੇਣ ਦੀ ਮਿਤੀ ਦਰਜ ਕੀਤੀ ਜਾਵੇ।
ਇਹ ਹੁਕਮ 15 ਅਗਸਤ 2025 ਤੱਕ ਲਾਗੂ ਰਹੇਗਾ ।
© 2022 Copyright. All Rights Reserved with Arth Parkash and Designed By Web Crayons Biz