Punjab and Chandigarh Heatwave Alert
Punjab ਅਤੇ ਇਸ ਦੀ ਰਾਜਧਾਨੀ Chandigarh ਵਿਚ ਇਸ ਸਮੇਂ ਅੱਤਿ ਦੀ ਗਰਮੀ ਦਾ ਕਹਿਰ ਵਰ੍ਹ ਰਿਹਾ ਹੈ। ਬਠਿੰਡਾ ਅਤੇ ਫਰੀਦਕੋਟ ਵਿਚ ਵੱਧ ਤੋਂ ਵੱਧ temperature 44.3 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਹੈ ਜਦੋਂ ਕਿ ਚੰਡੀਗੜ੍ਹ ਵਿਚ ਤਾਪਮਾਨ 41.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ੁੱਕਰਵਾਰ ਦੇ ਮੁਕਾਬਲੇ ਤਾਪਮਾਨ ਵਿਚ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਜੋ ਕਿ ਆਮ ਨਾਲੋਂ ਪੰਜ ਡਿਗਰੀ ਵੱਧ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਦੀ ਚਿਤਾਵਨੀ ਜਾਰੀ ਕੀਤੀ ਹੈ। ਭਲਕੇ 26 ਅਪ੍ਰੈਲ ਤੋਂ 30 ਅਪ੍ਰੈਲ ਤੱਕ ਗਰਜ ਨਾਲ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।