Hindi
Pic (1) (3)

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਨੂੰ ਸ਼ੁਭਕਾਮਨਾਵਾਂ

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਨੂੰ ਸ਼ੁਭਕਾਮਨਾਵਾਂ

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਨੂੰ ਸ਼ੁਭਕਾਮਨਾਵਾਂ

ਚੰਡੀਗੜ੍ਹ, 28 ਮਈ:

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਇੰਦਰਪਾਲ ਸਿੰਘ ਧੰਨਾ ਨੇ ਅੱਜ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਟੀ.ਵੀ.ਐਸ.ਐਨ. ਪ੍ਰਸਾਦ, ਆਈ.ਏ.ਐਸ. (ਸੇਵਾਮੁਕਤ), ਸਾਬਕਾ ਮੁੱਖ ਸਕੱਤਰ, ਹਰਿਆਣਾ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ।

ਸੀ.ਆਈ.ਸੀ. ਇੰਦਰਪਾਲ ਸਿੰਘ ਧੰਨਾ, ਜਿਨ੍ਹਾਂ ਦੇ ਨਾਲ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਹਰਪ੍ਰੀਤ ਸਿੰਘ ਸੰਧੂ, ਡਾ. ਭੁਪਿੰਦਰ ਸਿੰਘ ਬਾਠ ਅਤੇ ਪੂਜਾ ਗੁਪਤਾ ਮੌਡੂਦ ਸਨ, ਨੇ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਸ਼ੁਭਕਾਮਨਾਵਾਂ ਦੇ ਪ੍ਰਤੀਕ ਵਜੋਂ ਭਾਰਤ ਦੇ ਰਾਸ਼ਟਰੀ ਪੰਛੀ ਦੀ ਇੱਕ ਸੁੰਦਰ ਚਿੱਤਰ-ਕਲਾ ਭੇਟ ਕੀਤੀ। ਦੱਸਣਯੋਗ ਹੈ ਕਿ ਇਹ ਚਿੱਤਰ-ਕਲਾ ਹਰਪ੍ਰੀਤ ਸੰਧੂ ਦੁਆਰਾ ਬਣਾਈ ਗਈ ਹੈ।

ਪੰਜਾਬ ਅਤੇ ਹਰਿਆਣਾ ਦੇ ਮੁੱਖ ਸੂਚਨਾ ਕਮਿਸ਼ਨਰਾਂ ਨੇ ਸੇਵਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ ਲਿਆਉਣ ਅਤੇ ਆਰਟੀਆਈ ਮਾਮਲਿਆਂ ਵਿੱਚ ਲੰਬਿਤ ਮਾਮਲਿਆਂ ਦਰ ਨੂੰ ਨੂੰ ਘਟਾਉਣ ਲਈ ਸਿੱਖਿਆ ਅਤੇ ਹੋਰ ਜ਼ਰੂਰੀ ਅਭਿਆਸਾਂ ਦੇ ਆਦਾਨ-ਪ੍ਰਦਾਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

Comment As:

Comment (0)