Punjab Targets 5 Lakh Acres for Direct Seeding of Rice (DSR) to Save Groundwater, Allocates ₹40 Crore
Hindi
khuddiyan

Punjab Targets 5 Lakh Acres for Direct Seeding of Rice (DSR) to Save Groundwater, Allocates ₹40 Cror

ਪੰਜਾਬ ਵਿੱਚ ਡੀਐਸਆਰ (DSR) ਤਕਨੀਕ ਨੂੰ ਹੁੰਗਾਰਾ, 5 ਲੱਖ ਏਕੜ ਦਾ ਟੀਚਾ ਮਿੱਥਿਆ

ਚੰਡੀਗੜ੍ਹ: ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਰਾਜ ਨੇ ਸਾਲ 2026-27 ਦੇ ਸਾਉਣੀ (ਖ਼ਰੀਫ਼) ਦੇ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (D.S.R.) ਤਕਨੀਕ ਹੇਠ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਵੀ ਕੀਤੀ ਗਈ ਹੈ।

ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਯੋਜਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ सरकार ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਇੱਕ ਕ੍ਰਾਂਤੀਕਾਰੀ ਪਹਿਲਕਦਮੀ ਹੈ। ਸਾਲ 2025-26 ਵਿੱਚ ਇਸ ਯੋਜਨਾ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ। ਅਸੀਂ ਕੀਮਤੀ ਭੂ-ਜਲ ਨੂੰ ਬਚਾਉਣ ਲਈ ਵਚਨਬੱਧ ਹਾਂ।”

ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਡੀਐਸਆਰ ਤਕਨੀਕ ਅਪਣਾਉਣ ਅਤੇ ਉਤਸ਼ਾਹ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਇੱਛੁਕ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਚਾਲੂ ਹੈ ਅਤੇ ਕਿਸਾਨ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀਐਸਆਰ ਤਕਨੀਕ ਖੇਤ ਦੀ ਕੱਦੂ (ਜੁਤਾਈ) ਕਰਨ ਅਤੇ ਝੋਨੇ ਦੀ ਪਨੀਰੀ ਲਗਾਉਣ ਦੀ ਲੋੜ ਨੂੰ ਖ਼ਤਮ ਕਰਦੀ ਹੈ ਅਤੇ ਸਿੰਚਾਈ ਲਈ ਪਾਣੀ ਦੀ ਵਰਤੋਂ ਵਿੱਚ 15-20 ਫ਼ੀਸਦੀ ਤੱਕ ਕਮੀ ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀ ਲਾਗਤ ਵਿੱਚ ਵੀ ਵੱਡੀ ਕਟੌਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਉਸ ਵਿਆਪਕ ਰਣਨੀਤੀ ਦਾ ਇੱਕ ਅਹਿਮ ਹਿੱਸਾ ਹੈ, ਜਿਸ ਦਾ ਉਦੇਸ਼ ਡਿੱਗ ਰਹੇ ਭੂ-ਜਲ ਪੱਧਰ ਨੂੰ ਰੋਕਣਾ ਅਤੇ ਆਰਥਿਕ ਉਤਸ਼ਾਹ ਰਾਹੀਂ ਵਾਤਾਵਰਣ-ਪੱਖੀ ਖੇਤੀ ਨੂੰ ਬੜ੍ਹਾਵਾ ਦੇਣਾ ਹੈ।


Comment As:

Comment (0)