ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ : ਕੁਲਤਾਰ ਸਿੰਘ ਸੰਧਵਾਂ
ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ : ਕੁਲਤਾਰ ਸਿੰਘ ਸੰਧਵਾਂ
ਵਿਧਾਨ ਸਭਾ ਸਪੀਕਰ ਵਲੋਂ ਸੂਬੇ ‘ਚ ਉਦਯੋਗ ਪੱਖੀ ਪਹਿਲਕਦਮੀਆਂ ਦੀ ਸ਼ਲਾਘਾ
ਜਲੰਧਰ, 4 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਕੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ,ਚੇਅਰਮੈਨ ਜਲੰਧਰ ਇੰਪਰੂਵਮੈਂਟ ਟਰੱਸਟ ਰਾਜਵਿੰਦਰ ਕੌਰ ਥਿਆੜਾ ਅਤੇ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਬੱਸੀ ਸਮੇਤ ਸਪੀਕਰ ਵਲੋਂ ਮਾਡਲ ਟਾਊਨ ਵਿਖੇ ਦੰਦਾਂ ਦੇ ਕਲੀਨਿਕ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਸ਼੍ਰੀ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਵੱਡੀ ਗਿਣਤੀ ਵਿੱਚ ਉਦਯੋਗਾਂ ਵਲੋਂ ਆਪਣੇ ਕਾਰੋਬਾਰ ਸੂਬੇ ਵਿੱਚ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਉਦਯੋਗ ਪੱਖੀ ਸਾਜ਼ਗਾਰ ਮਾਹੌਲ ਸਥਾਪਿਤ ਕਰਨ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜੋ ਕਿ ਸੂਬੇ ਨੂੰ ਆਰਥਿਕ ਪਖੋਂ ਮਜ਼ਬੂਤ ਬਣਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇਸ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਵਿੱਚ ਮਹੱਤਵਪੂਰਣ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਕ੍ਰਾਂਤੀਕਾਰੀ ਬਦਲਾਅ ਆਏ ਹਨ। ਉਨ੍ਹਾਂ ਕਿਹਾ ਕਿ ਇਹ ਅਨੇਕਾਂ ਪਹਿਲਕਦਮੀਆਂ ਸੂਬੇ ਨੂੰ ਖੁਸ਼ਹਾਲ ਬਣਾਉਣ ਦੇ ਨਾਲ-ਨਾਲ ਸਾਰੇ ਵਰਗਾਂ ਦੀ ਭਲਾਈ ਨੂੰ ਵੀ ਯਕੀਨੀ ਬਣਾ ਰਹੀਆਂ ਹਨ।