ਪੰਜਾਬ ਸਰਕਾਰ ਹਰ ਤਰ੍ਹਾਂ ਦੀ ਸਥਿਤੀ ਤੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ- ਸੇਖੋਂ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਰੀਦਕੋਟ
-ਪੰਜਾਬ ਸਰਕਾਰ ਹਰ ਤਰ੍ਹਾਂ ਦੀ ਸਥਿਤੀ ਤੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ- ਸੇਖੋਂ
-ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਦੌਰਾ
- ਕਿਸੇ ਵੀ ਸੰਕਟ ਦੀ ਸਥਿਤੀ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਲਿਆ ਜਾਇਜ਼ਾ
ਫ਼ਰੀਦਕੋਟ 09 ਮਈ
ਫਰੀਦਕੋਟ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਦੌਰਾ ਕੀਤਾ ਗਿਆ ਤੇ ਉੱਥੇ ਕਿਸੇ ਵੀ ਸੰਕਟਮਈ ਸਥਿਤੀ ਵਿੱਚ ਮਰੀਜ਼ਾਂ ਦੇ ਇਲਾਜ ਲਈ ਕੀਤੇ ਗਏ ਪ੍ਰਬੰਧਾਂ ਤੇ ਦਵਾਈਆਂ ਦੇ ਸਟਾਕ ਆਦਿ ਬਾਰੇ ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਤੋਂ ਜਾਣਕਾਰੀ ਲਈ ।
ਉਨ੍ਹਾਂ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਬੈਡਾਂ ਦੀ ਉਪਲੱਬਧਤਾ ਬਾਰੇ ਕਿਹਾ । ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਹੋਰ ਬੈਡਾਂ ਦਾ ਵੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਵਾਈਆਂ ਅਤੇ ਹੋਰ ਸਮਾਨ ਦੀ ਜਿੰਨੀ ਵੀ ਡਿਮਾਂਡ ਕੀਤੀ ਗਈ ਸੀ ਉਹ ਸਰਕਾਰ ਵੱਲੋਂ ਉਪਲਬਧ ਕਰਵਾ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਡਾਕਟਰਾਂ ਦੀਆਂ ਡਿਊਟੀਆਂ ਵੀ ਸ਼ਿਫਟਾਂ ਅਨੁਸਾਰ ਲਗਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਜੀ ਵੱਲੋਂ ਅੱਜ ਮੀਟਿੰਗ ਕਰਕੇ ਮੰਤਰੀਆਂ ਦੀਆਂ ਡਿਊਟੀਆਂ ਵੀ ਜਿਲ੍ਹਾਵਾਰ ਲਾਈਆਂ ਗਈਆਂ ਹਨ ਤਾਂ ਜੋ ਉਹ ਜੰਗ ਵਰਗੇ ਹਾਲਾਤ ਵਿੱਚ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਤੇ ਦੇਸ਼ ਦੇ ਨਾਲ ਪੂਰੀ ਤਰ੍ਹਾਂ ਡਟ ਕੇ ਖੜੀ ਹੈ ਤੇ ਉਹ ਚਾਹੁੰਦੇ ਹਨ ਕਿ ਸੂਬੇ ਅਤੇ ਦੇਸ਼ ਵਿੱਚ ਅਮਨ ਹੋਵੇ ਤੇ ਜੇਕਰ ਫਿਰ ਵੀ ਕੋਈ ਸੰਕਟ ਵਾਲੀ ਸਥਿਤੀ ਬਣਦੀ ਹੈ ਤਾਂ ਟਾਕਰੇ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਬਾਬਾ ਅਤੇ ਮੈਡੀਕਲ ਦਾ ਸਟਾਫ ਹਾਜ਼ਰ ਸੀ।