ਪੰਜਾਬ ਸਰਕਾਰ ਨੇ ਰਜਿਸਟਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਇਜੀ ਰਜਿਸਟ੍ਰੇਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ : ਡਿ
ਪੰਜਾਬ ਸਰਕਾਰ ਨੇ ਰਜਿਸਟਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਇਜੀ ਰਜਿਸਟ੍ਰੇਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ, 5 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਰਜਿਸਟਰੀ ਦੇ ਕੰਮ ਨੂੰ ਹੋਰ ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਉਣ ਲਈ ਇਜੀ ਰਜਿਸਟ੍ਰੇਸ਼ਨ ਦਾ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਰਜਿਸਟਰੀ ਕਰਵਾਉਣ ਵਾਲੇ ਵਿਅਕਤੀਆਂ ਵਿਚੋਂ 5 ਫੀਸਦੀ ਲੋਕਾਂ ਨੂੰ ਫ਼ੋਨ ਕਰਕੇ ਫੀਡਬੈਕ ਪ੍ਰਾਪਤ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਪ੍ਰਕਿਰਿਆ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜਨਤਾ ਨੂੰ ਰਜਿਸਟਰੀ ਨਾਲ ਸਬੰਧਤ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਸੀਂ ਜ਼ਿਲ੍ਹੇ ਦੀ ਕਿਸੇ ਵੀ ਤਹਿਸੀਲ ਜਾਂ ਸਬ-ਤਹਿਸੀਲ ਵਿੱਚ ਰਜਿਸਟ੍ਰੇਸ਼ਨ ਕਰਵਾ ਰਹੇ ਹੋ, ਤਾਂ ਧਿਆਨ ਰੱਖੋ ਕਿ ਤੁਹਾਡੇ ਨਾਮ, ਪਤਾ ਅਤੇ ਮੋਬਾਈਲ ਨੰਬਰ ਵਰਗੇ ਪੂਰੇ ਵੇਰਵੇ ਸਹੀ ਢੰਗ ਨਾਲ ਰਜਿਸਟਰ ਹੋਣੇ ਚਾਹੀਦੇ ਹਨ। ਇਸ ਨਾਲ ਸਰਕਾਰ ਤੁਹਾਨੂੰ ਕਾਲ ਕਰ ਸਕੇਗੀ ਅਤੇ ਤੁਹਾਡਾ ਫੀਡਬੈਕ ਲੈ ਸਕੇਗੀ ਅਤੇ ਸੇਵਾ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ।