ਪੰਜਾਬ ਸਰਕਾਰ ਰਾਜ ਵਿੱਚੋਂ ਹਰ ਪ੍ਰਕਾਰ ਨਾਲ ਨਸ਼ੇ ਨੂੰ ਖਤਮ ਕਰਨ ਲਈ ਦ੍ਰਿੜਸੰਕਲਪ-ਸ. ਲਾਲਜੀਤ ਸਿੰਘ ਭੁੱਲਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਰਾਜ ਵਿੱਚੋਂ ਹਰ ਪ੍ਰਕਾਰ ਨਾਲ ਨਸ਼ੇ ਨੂੰ ਖਤਮ ਕਰਨ ਲਈ ਦ੍ਰਿੜਸੰਕਲਪ-ਸ. ਲਾਲਜੀਤ ਸਿੰਘ ਭੁੱਲਰ
ਜੇਕਰ ਸਾਰੇ ਲੋਕ ਮਿਲ ਕੇ ਨਸ਼ਿਆਂ ਦਾ ਵਿਰੋਧ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ
ਨਸ਼ਾ ਮੁਕਤੀ ਯਾਤਰਾ ਦੌਰਾਨ ਕੈਬਨਿਟ ਮੰਤਰੀ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਕੀਤੀਆਂ ਮੀਟਿੰਗਾਂ
ਤਰਨ ਤਾਰਨ, 24 ਮਈ :
ਜੇਕਰ ਸਾਰੇ ਲੋਕ ਮਿਲ ਕੇ ਨਸ਼ਿਆਂ ਦਾ ਵਿਰੋਧ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ।ਪੰਜਾਬ ਸਰਕਾਰ ਰਾਜ ਵਿੱਚੋਂ ਹਰ ਪ੍ਰਕਾਰ ਨਾਲ ਨਸ਼ੇ ਨੂੰ ਖਤਮ ਕਰਨ ਲਈ ਦ੍ਰਿੜਸੰਕਲਪ ਹੈ ਅਤੇ ਇਹ ਮੁਕੰਮਲ ਤੌਰ ‘ਤੇ ਤਾਂ ਹੀ ਖਤਮ ਹੋ ਸਕਦਾ ਹੈ, ਜੇਕਰ ਲੋਕ ਇਸ ਵਿੱਚ ਵੱਧ ਚੜ੍ਹ ਕੇ ਆਪਣਾ ਸਹਿਯੋਗ ਕਰਨ।ਇਹਨਾਂ ਸਬਦਾਂ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਜੋਤੀ ਸ਼ਾਹ, ਢਗਾਣਾ, ਸਭਰਾ, ਅਤੇ ਤੁੰਗ ਵਿਖੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਿਦਆਂ ਕੀਤਾ।
ਨਸ਼ਾ ਮੁਕਤੀ ਯਾਤਰਾ ਦੌਰਾਨ ਕੈਬਨਿਟ ਮੰਤਰੀ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਦੌਰਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਕੇ ਸਮਾਜ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਪ੍ਰਣ ਲਿਆ ਗਿਆ।ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਦਾ ਮੰਤਵ ਨੌਜਵਾਨਾਂ ਦੀ ਜਵਾਨੀ ਨੂੰ ਬਚਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣਾ ਹੈ ਅਤੇ ਸਮਾਜ ਦੀ ਮੁੱਖਧਾਰਾ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਨੂੰ ਜਨਤਾ ਅਤੇ ਸਰਕਾਰ ਵਿਚਾਲੇ ਇਕ ਪੁਲ ਵਜੋਂ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨੇ ਨਸ਼ੇ ਦੀ ਸਪਲਾਈ ਚੇਨ ਨੂੰ ਸਫਲਤਾਪੂਰਵਕ ਤੋੜਿਆ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੁਣ ਲੋਕਾਂ ਦੀ ਵੀ ਜ਼ਿੰਮੇਵਾਰੀ ਹੈ ਕਿ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਨੂੰ ਮੁੜ ਸਮਾਜ ਨਾਲ ਜੋੜਨ ਵਿੱਚ ਸਹਿਯੋਗ ਕਰਨ।
ਇਸ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ਼ ਸਹੁੰ ਵੀ ਚੁਕਾਈ, ਜਿੱਥੇ ਵੱਡੀ ਗਿਣਤੀ ਲੋਕਾਂ ਨੇ ਨਸ਼ਿਆਂ ਦੀ ਵਰਤੋਂ ਨਾ ਕਰਨ, ਨਸ਼ਿਆਂ ਦੀ ਵਰਤੋਂ ਨਾ ਕਰਨ ਦੇਣ, ਨਸ਼ਿਆਂ ਦੀ ਵਿੱਕਰੀ ਅਤੇ ਨਸ਼ਾ ਤਸਕਰਾਂ ਦੀ ਮੱਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਹਿਯੋਗ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਚੇਅਰਮੈਨ ਸ੍ਰੀ ਦਿਲਬਾਗ ਸਿੰਘ ਤੋਂ ਇਲਾਵਾ ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਹਾਜ਼ਰ ਸਨ।