ਪੰਜਾਬ ਸਰਕਾਰ ਲੋਕ ਹਿਤੇਸ਼ੀ ਫੈਸਲੇ ਕਰ ਰਹੀ ਹੈ ਲਾਗੂ- ਨਰਿੰਦਰ ਪਾਲ ਸਿੰਘ ਸਵਨਾ
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਜਾਰੀ, ਜਾਗਰੂਕਤਾ ਵੈਨ ਵੀ ਪਹੁੰਚੀ ਮੁਹਿੰਮ ਵਿੱਚ
ਪੰਜਾਬ ਸਰਕਾਰ ਲੋਕ ਹਿਤੇਸ਼ੀ ਫੈਸਲੇ ਕਰ ਰਹੀ ਹੈ ਲਾਗੂ- ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 8 ਫਰਵਰੀ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਫਾਜ਼ਿਲਕਾ ਉਪਮੰਡਲ ਵਿੱਚ ਅੱਜ ਪਿੰਡ ਬਾਧਾ, ਜੱਟ ਵਾਲੀ, ਰਾਣਾ ਅਤੇ ਹਸਤਾ ਕਲਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸੇ ਤਰ੍ਹਾਂ ਇਹਨਾਂ ਕੈਂਪਾਂ ਵਿੱਚ ਸਰਕਾਰ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਆਡੀਓ ਵਿਜੁਅਲ ਮਾਧਿਅਮ ਰਾਹੀਂ ਜਾਗਰੂਕ ਕਰਨ ਲਈ ਇੱਕ ਵੈਨ ਵੀ ਪਹੁੰਚੀ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਬਾਧਾ ਵਿੱਚ ਇਸ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਕਰਨ ਲਈ ਨਿਰਦੇਸ਼ ਦਿੱਤੇ।
ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਲੋਕਾਂ ਨੂੰ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ ਜਿਸ ਨਾਲ ਮਹਿੰਗਾਈ ਦੇ ਇਸ ਯੁਗ ਵਿੱਚ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਬਿਨਾਂ ਪੰਜਾਬ ਸਰਕਾਰ ਵੱਲੋਂ ਬਿਨਾਂ ਭੇਦਭਾਵ ਦੇ ਹਰ ਇੱਕ ਯੋਗ ਵਿਅਕਤੀ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ 40 ਹਜਾਰ ਤੋਂ ਵੱਧ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਜਾਗਰੂਕਤਾ ਵਾਹਨ ਦੇ ਨਾਲ ਲੱਗੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਫੋਟੋ ਵਾਲੇ ਸੈਲਫੀ ਪੁਆਇੰਟ ਤੇ ਵੀ ਵੱਡੀ ਗਿਣਤੀ ਵਿੱਚ ਲੋਕ ਤਸਵੀਰਾਂ ਖਿਚਾਉਂਦੇ ਨਜ਼ਰ ਆਏ। ਲੋਕਾਂ ਨੇ ਉਤਸਾਹ ਨਾਲ ਇਸ ਕੈਂਪ ਵਿੱਚ ਭਾਗ ਲਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਸਟਾਲਾਂ ਤੇ ਜਾ ਕੇ ਸਰਕਾਰ ਦੀਆਂ ਸੇਵਾਵਾਂ ਮੌਕੇ ਤੇ ਹੀ ਪ੍ਰਾਪਤ ਕੀਤੀਆਂ।
ਇਸ ਮੌਕੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸਮੰਦ ਤੋਂ ਇਲਾਵਾ ਬਲਾਕ ਪ੍ਰਧਾਨ ਸੁਰਿੰਦਰ ਕੰਬੋਜ, ਗੁਰਮੀਤ ਸਿੰਘ ਸਰਪੰਚ, ਹਰੀਸ਼ ਕੰਬੋਜ ਰਿਸ਼ੂ ਆਦਿ ਹਾਜ਼ਰ ਸਨ।
ਬੋਕਸ ਲਈ ਪ੍ਰਸਤਾਵਿਤ
9 ਫਰਵਰੀ ਨੂੰ ਇਹਨਾਂ ਪਿੰਡਾਂ ਵਿੱਚ ਲੱਗਣਗੇ ਕੈਂਪ
9 ਫਰਵਰੀ ਨੂੰ ਫਾਜ਼ਿਲਕਾ ਉਪਮੰਡਲ ਦੇ ਪਿੰਡ ਢਿੱਪਾਂ ਵਾਲੀ ਵਿਖੇ ਸਵੇਰੇ 10 ਵਜੇ ਲੋਕ ਸੁਵਿਧਾ ਕੈਂਪ ਲੱਗੇਗਾ ਜਿੱਥੇ ਮੂਲਿਆਂਵਾਲੀ, ਢਿਪਾਂ ਵਾਲੀ ਅਤੇ ਝੁੱਗੇ ਕੇਹਰ ਸਿੰਘ ਦੇ ਲੋਕ ਸਰਕਾਰੀ ਸੇਵਾਵਾਂ ਲੈਣ ਲਈ ਪਹੁੰਚ ਕਰ ਸਕਦੇ ਹਨ। ਇਸੇ ਤਰ੍ਹਾਂ ਬਾਅਦ ਦੁਪਹਿਰ 2 ਵਜੇ ਜੰਡ ਵਾਲਾ ਭੀਮੇ ਸ਼ਾਹ ਵਿਖੇ ਲੱਗਣ ਵਾਲੇ ਕੈਂਪ ਵਿੱਚ ਜੰਡ ਵਾਲਾ ਭੀਮੇ ਸ਼ਾਹ ਤੋਂ ਇਲਾਵਾ ਢਾਣੀ ਹਰੀਪੁਰਾ ਦੇ ਲੋਕ ਵੀ ਸਰਕਾਰੀ ਸੇਵਾਵਾਂ ਲੈਣ ਲਈ ਪਹੁੰਚ ਸਕਦੇ ਹਨ। ਪਿੰਡ ਬਨ ਵਾਲਾ ਵਿੱਚ ਸਵੇਰੇ 10 ਵਜੇ ਤੋਂ 1 ਵਜੇ ਤੱਕ ਲੱਗਣ ਵਾਲੇ ਕੈਂਪ ਵਿੱਚ ਬਨ ਵਾਲਾ ਅਤੇ ਪਾਕਾਂ ਪਿੰਡਾਂ ਦੇ ਲੋਕ ਪਹੁੰਚ ਕਰ ਸਕਦੇ ਹਨ ਅਤੇ ਬਾਅਦ ਦੁਪਹਿਰ 2 ਵਜੇ ਘਟਿਆਂ ਵਾਲੀ ਜੱਟਾਂ ਵਿੱਚ ਲੱਗਣ ਵਾਲੇ ਕੈਂਪ ਵਿੱਚ ਘਟਿਆਂਵਾਲੀ ਬੋਦਲਾ ਅਤੇ ਘਟਿਆਂਵਾਲੀ ਜੱਟਾਂ ਦੇ ਲੋਕ ਪਹੁੰਚ ਕੇ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਦੇ ਹਨ।
© 2022 Copyright. All Rights Reserved with Arth Parkash and Designed By Web Crayons Biz