ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵੱਖ-ਵੱਖ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ
ਵੱਖ-ਵੱਖ ਜ਼ਿਲ੍ਹਿਆਂ 'ਚ ਕਰਵਾਏ ਜਾਣਗੇ- ਮਲਵਿੰਦਰ ਸਿੰਘ ਕੰਗ
ਰੂਪਨਗਰ, 02 ਮਈ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਸਾਰੇ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਮਹਾਨ ਅਵਸਰ ਨੂੰ ਯਾਦਗਾਰ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਰਾਜ ਪੱਧਰ ‘ਤੇ ਵਿਸ਼ਾਲ ਸਮਾਗਮਾਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਧਿਆਤਮਕ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਰਸਮੀ ਸ਼ੁਰੂਆਤ ਰੂਪਨਗਰ ਤੋਂ ਹੋ ਚੁੱਕੀ ਹੈ। ਇਸ ਤੋਂ ਬਾਅਦ ਹੁਣ ਇਸ ਕੀਰਤਨ ਸਮਾਗਮ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਐਮਪੀ ਕੰਗ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਪੂਰੀ ਦੁਨੀਆ ਵਿੱਚ ਫੈਲਾਉਣ ਲਈ ਪੰਜਾਬ ਦੇ ਕੋਨੇ-ਕੋਨੇ ਵਿੱਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੱਖ-ਵੱਖ ਵਿਦਿਅਕ ਅਤੇ ਅਧਿਆਤਮਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ।"
ਸੰਸਦ ਮੈਂਬਰ ਸ. ਕੰਗ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਉੱਚੀਆਂ ਅਤੇ ਪਵਿੱਤਰ ਲੋਕ-ਹਿਤੈਸ਼ੀ ਸਿੱਖਿਆਵਾਂ—ਜਿਵੇਂ ਕਿ ਬਰਾਬਰਤਾ, ਭਾਈਚਾਰਾ, ਨਿਮਰਤਾ ਅਤੇ ਸੇਵਾ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਮਾਜ ਵਿੱਚ ਫੈਲੀ ਜਾਤ-ਪਾਤ ਅਤੇ ਭੇਦਭਾਵ ਨੂੰ ਖਤਮ ਕਰਨ ਦਾ ਸੰਦੇਸ਼ ਦਿੱਤਾ ਅਤੇ ਮਨੁੱਖਤਾ ਨੂੰ ਇਕਸਾਰ ਦੇਖਣ ਦੀ ਪ੍ਰੇਰਣਾ ਦਿੱਤੀ।
ਸੰਸਦ ਮੈਂਬਰ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਰਸਤੇ ‘ਤੇ ਚੱਲਦਿਆਂ ਸਮਾਜ ਵਿੱਚ ਪਿਆਰ, ਸਾਂਝ ਅਤੇ ਏਕਤਾ ਦਾ ਸੁ
ਨੇਹਾ ਫੈਲਾਉਣ।