Hindi
1000375575

ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ) ਵਲੋਂ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਪਹੁੰਚਾਉਣ ਤਹਿਤ ‘ਪ੍ਰੋਜੈਕਟ ਸੇਵਾ ਅ

ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ) ਵਲੋਂ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਪਹੁੰਚਾਉਣ ਤਹਿਤ ‘ਪ੍ਰੋਜੈਕਟ ਸੇਵਾ ਅਭਿਆਨ’ ਸ਼ੁਰੂ ਕੀਤਾ ਗਿਆ ਹੈ।

ਜਲੰਧਰ, 11 ਸਤੰਬਰ

                              ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ) ਵਲੋਂ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਪਹੁੰਚਾਉਣ ਤਹਿਤ ‘ਪ੍ਰੋਜੈਕਟ ਸੇਵਾ ਅਭਿਆਨ’ ਸ਼ੁਰੂ ਕੀਤਾ ਗਿਆ ਹੈ।

                              ਲਗਭਗ ਇਕ ਹਫ਼ਤੇ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਟੀਮਾਂ ਸਿਹਤ ਜਾਂਚ ਕੈਂਪ ਲਗਾ ਕੇ ਜਰੂਰੀਆਂ ਦਵਾਈਆਂ ਦੀ ਵੰਡ ਕੀਤੀ ਜਾ ਰਹੀ ਹੈ। ਪ੍ਰੋਜੈਕਟ ਸੇਵਾ ਅਭਿਆਨ ਦਾ ਮੁੱਖ ਉਦੇਸ਼ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਿਰਸਵਾਰਥ ਡਾਕਟਰੀ ਸਹਾਇਤਾ ਪ੍ਰਦਾਨ ਕਰਨਾ ਹੈ।

                              ਪਿਮਸ ਦੇ ਪ੍ਰਬੰਧਕਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਮਾਜ ਦੀ ਸੇਵਾ ਕਰਨ ਦੀ ਵਚਨਬੱਧਤਾ ਤਹਿਤ ਪ੍ਰੋਜੈਕਟ ਸੇਵਾ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੇ ਹੋਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਡੇ ਡਾਕਟਰ, ਨਰਸਾਂ ਅਤੇ ਸਮਾਜ ਸੇਵਕ ਇਹ ਯਕੀਨੀ ਬਣਾਉਣ ਲਈ ਸਮਰਪਿਤ ਹਨ ਕਿ ਕੋਈ ਵੀ ਲੋੜਵੰਦ ਪਰਿਵਾਰ ਬਿਨ੍ਹਾਂ ਦੇਖਭਾਲ ਤੋਂ ਵਾਂਝਾ ਨਾ ਰਹਿ ਜਾਵੇ।

                              Êਪ੍ਰੋਜੈਕਟ ਸੇਵਾ ਵਿੱਚ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ, ਜਰੂਰੀ ਦਵਾਈਆਂ ਅਤੇ ਮੁੱਢਲੀ ਮੈਡੀਕਲ ਕਿਟਾਂ ਨੂੰ ਵੰਡਣ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਸੈਮੀਨਾਰ ਲਗਾਉਣ ਤੋਂ ਅਤੇ ਵਿਸੇਸ਼ ਸੰਭਾਲ ਵਾਲੇ ਬੱਚਿਆਂ ਤੇ ਬਜ਼ੁਰਗਾਂ ਦੀ ਸਹਾਇਤਾ ਸ਼ਾਮਿਲ ਹੈ।

                              ਪਿਮਸ ਪ੍ਰਬੰਧਕਾਂ ਨੇ ਇਹ ਵੀ ਦੱਸਿਆ ਕਿ ਪ੍ਰੋਜੈਕਟ ਸੇਵਾ ਤਹਿਤ ਕੀਤੇ ਜਾ ਰਹੇ ਨੇਕ ਕਾਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਵੱਖ-ਵੱਖ ਸਖਸ਼ੀਅਤਾਂ ਵਲੋਂ ਵੀ ਵੱਡਮੁੱਲਾ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਹੋਰਨਾਂ ਦਾਨੀ ਸੱਜਣਾਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।


Comment As:

Comment (0)