Punjab Weather Alert: Yellow Alert Issued for Next 5 Days; Rain and Strong Winds Predicted
Hindi
rain

Next 5 Days: Rain and Strong Winds Predicted

ਪੰਜ ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ, ਪਾਰੇ ਵਿੱਚ ਆਵੇਗਾ ਨਿਘਾਰ

ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਤੋਂ ਬਚਣ ਦੀ ਸਲਾਹ ਦਿੱਤੀ ਹੈ। ਅਗਲੇ ਪੰਜ ਦਿਨਾਂ ਤੱਕ ਮੌਸਮ ਖ਼ਰਾਬ ਰਹਿਣ ਦਾ ਅਨੁਮਾਨ ਹੈ, ਜਿਸ ਨਾਲ ਗਰਮੀ ਤੋਂ ਕਾਫੀ ਰਾਹਤ ਮਿਲਣ ਦੀ ਉਮੀਦ ਹੈ।
ਪੰਜਾਬ ਵਿੱਚ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਤੋਂ ਬਾਅਦ ਪਾਰਾ ਆਮ ਨਾਲੋਂ 2.8 ਡਿਗਰੀ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਸ਼ਨਿਚਰਵਾਰ ਤੋਂ ਅਗਲੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਕਈ ਇਲਾਕਿਆਂ ਵਿੱਚ ਮੀਂਹ ਪਵੇਗਾ। ਇੱਕ ਨਵੀਂ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਸੂਬੇ ਦੇ ਤਾਪਮਾਨ ਵਿੱਚ 3 ਤੋਂ 4 ਡਿਗਰੀ ਹੋਰ ਨਿਘਾਰ ਆਉਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਦਾ ਨਿਘਾਰ ਦਰਜ ਕੀਤਾ ਗਿਆ।


Comment As:

Comment (0)