Hindi
ITI Gill Road

ਸਰਕਾਰੀ ਆਈ.ਟੀ.ਆਈ. ਗਿੱਲ ਰੋਡ ਵਿਖੇ ਮਹਿਲਾ ਵੋਟਰਾਂ ਨੂੰ ਕੀਤਾ ਜਾਗਰੂਕ

ਸਰਕਾਰੀ ਆਈ.ਟੀ.ਆਈ. ਗਿੱਲ ਰੋਡ ਵਿਖੇ ਮਹਿਲਾ ਵੋਟਰਾਂ ਨੂੰ ਕੀਤਾ ਜਾਗਰੂਕ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ

- ਲੋਕ ਸਭਾ ਚੋਣਾਂ 2024 -

ਸਰਕਾਰੀ ਆਈ.ਟੀ.ਆਈ. ਗਿੱਲ ਰੋਡ ਵਿਖੇ ਮਹਿਲਾ ਵੋਟਰਾਂ ਨੂੰ ਕੀਤਾ ਜਾਗਰੂਕ

ਲੁਧਿਆਣਾ, 03 ਮਈ (2024) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ 062-ਆਤਮ ਨਗਰ ਅਧੀਨ ਸਰਕਾਰੀ ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਦੇ ਨੌਜਵਾਨ ਮਹਿਲਾ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।

 

ਸਵੀਪ ਨੋਡਲ ਅਫ਼ਸਰ ਬਲਵੰਤ ਸਿੰਘ ਅਤੇ ਕੋ-ਨੋਡਲ ਅਫ਼ਸਰ ਰਜਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਨਾਲ ਸਰਕਾਰੀ ਆਈ ਟੀ ਆਈ, ਗਿੱਲ ਰੋਡ ਲੁਧਿਆਣਾ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਵੱਲੋਂ ਮਹਿਲਾ ਵੋਟਰ ਜਾਗਰੂਕਤਾ ਲਈ ਨਿੱਜੀ ਤੌਰ 'ਤੇ ਮਿਲ ਕੇ ਜਾਗਰੂਕ ਕੀਤਾ ਅਤੇ ਕਿਸੇ ਲਾਲਚ ਤੋਂ ਨਿਰਲੇਪ ਰਹਿ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ।

 

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ ਭੈਅ ਅਤੇ ਕਿਸੇ ਦੇ ਪ੍ਰਭਾਵ ਵਿੱਚ ਆ ਕੇ ਪਾਉਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੋਲਿੰਗ ਵਾਲੇ ਦਿਨ (1 ਜੂਨ) ਨੂੰ ਪੋਲਿੰਗ ਸਟੇਸ਼ਨਾਂ ੋਤੇ ਵੋਟਰਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

 

ਜ਼ਿਲ੍ਹੇ ਦੇ ਸਾਰੇ ਯੋਗ ਵਸਨੀਕਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਨਵੇਂ ਯੋਗ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ 'ਵੋਟਰ ਹੈਲਪਲਾਈਨ' ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in 'ਤੇ ਵੀ ਜਾ ਸਕਦੇ ਹਨ। ਲੋਕ ਸਭਾ ਚੋਣਾਂ-2024 ਲਈ ਵੋਟਰ ਰਜਿਸਟ੍ਰੇਸ਼ਨ ਭਲਕੇ 4 ਮਈ, 2024 ਤੱਕ ਕਰਵਾਈ ਜਾ ਸਕਦੀ ਹੈ।


Comment As:

Comment (0)