Hindi
PUSA-44 (1)

ਕਿਸਾਨਾਂ ਨੂੰ ਲੰਬੇ ਸਮੇਂ ਤੱਕ ਚੱਲਣ ਵਾਲੀ ਝੋਨੇ ਦੀ ਕਿਸਮ ਪੂਸਾ-44 ਬੀਜਣ ਤੋਂ ਰੋਕਣ ਲਈ ਪਿੰਡਾਂ 'ਚ ਵੱਡੇ ਪੱਧਰ 'ਤੇ ਜਾ

ਕਿਸਾਨਾਂ ਨੂੰ ਲੰਬੇ ਸਮੇਂ ਤੱਕ ਚੱਲਣ ਵਾਲੀ ਝੋਨੇ ਦੀ ਕਿਸਮ ਪੂਸਾ-44 ਬੀਜਣ ਤੋਂ ਰੋਕਣ ਲਈ ਪਿੰਡਾਂ 'ਚ ਵੱਡੇ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ

ਕਿਸਾਨਾਂ ਨੂੰ ਲੰਬੇ ਸਮੇਂ ਤੱਕ ਚੱਲਣ ਵਾਲੀ ਝੋਨੇ ਦੀ ਕਿਸਮ ਪੂਸਾ-44 ਬੀਜਣ ਤੋਂ ਰੋਕਣ ਲਈ ਪਿੰਡਾਂ 'ਚ ਵੱਡੇ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ

- ਕਿਸਾਨਾਂ ਨੂੰ ਥੋੜ੍ਹੇ ਸਮੇਂ ਦੀ ਪੀਆਰ-131, ਪੀਆਰ-130, ਪੀਆਰ-129, ਪੀਆਰ-128, ਪੀਆਰ-127, ਪੀਆਰ-126, ਪੀਆਰ-122, ਪੀਆਰ-121, ਪੀਆਰ-114, ਪੀਆਰ-113 ਕਿਸਮਾਂ ਦੀ ਬਿਜਾਈ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਿਤ

ਲੁਧਿਆਣਾ, 3 ਮਈ (2024) - ਕਿਸਾਨਾਂ ਨੂੰ ਲੰਬੇ ਸਮੇਂ ਤੱਕ ਚੱਲਣ ਵਾਲੀ ਝੋਨੇ ਦੀ ਕਿਸਮ ਪੂਸਾ-44 ਦੀ ਬਿਜਾਈ ਕਰਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਾਲ ਹੀ ਵਿੱਚ ਜਗਰਾਉਂ, ਡੇਹਲੋਂ, ਪੱਖੋਵਾਲ, ਖੰਨਾ, ਦੋਰਾਹਾ ਆਦਿ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ।

 

ਪਿੰਡ ਮਾਣੂੰਕੇ, ਢੱਟ, ਕੁਲਾਰ, ਹਠੂਰ, ਲੱਖਾ, ਸੰਗੋਵਾਲ, ਆਲਮਗੀਰ, ਜੰਡਿਆਲੀ, ਪਮਾਲ, ਘਵੱਦੀ, ਗੋਸਲ, ਟਿੱਬਾ, ਜਰਗ, ਲੀਲ, ਤਲਵੰਡੀ ਕਲਾਂ, ਭੂੰਦੜੀ, ਰਾਮਪੁਰ ਆਦਿ ਵਿੱਚ ਕੁੱਲ 27 ਜਾਗਰੂਕਤਾ ਕੈਂਪ ਲਗਾਏ ਗਏ।

   

ਅਧਿਕਾਰੀਆਂ ਦੇ ਨਾਲ ਦੱਸਿਆ ਕਿ ਪੂਸਾ-44 ਝੋਨੇ ਦੀ ਇੱਕ ਲੰਬੀ ਮਿਆਦ ਵਾਲੀ ਕਿਸਮ ਹੈ, ਜੋ ਕਿ ਪਰਾਲੀ ਦੇ ਵਾਧੂ ਉਤਪਾਦਨ ਦਾ ਕਾਰਨ ਬਣਦੀ ਹੈ ਅਤੇ ਹੋਰ ਕਿਸਮਾਂ ਦੇ ਮੁਕਾਬਲੇ ਵੱਧ ਪਾਣੀ ਦੀ ਲੋੜ ਪੈਂਦੀ ਹੈ। ਲੰਮੀ ਮਿਆਦ ਵਾਲੀਆਂ ਕਿਸਮਾਂ, ਪੀ.ਆਰ. ਕਿਸਮਾਂ ਨਾਲੋਂ 15-20 ਫੀਸਦ ਜ਼ਿਆਦਾ ਪਾਣੀ ਦੀ ਖਪਤ ਕਰਦੀਆਂ ਹਨ, ਰਹਿੰਦ-ਖੂੰਹਦ ਵਧੇਰੇ ਹੁੰਦੀ ਹੈ ਅਤੇ ਰਾਜ ਵਿੱਚ ਬੈਕਟੀਰੀਅਲ ਝੁਲਸ ਦੀਆਂ ਸਾਰੀਆਂ ਪ੍ਰਚਲਿਤ ਪੈਥੋਟਾਈਪਾਂ ਲਈ ਸੰਵੇਦਨਸ਼ੀਲ ਹੁੰਦੀਆਂ ਹਨ। ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੇ ਗੰਭੀਰ ਪ੍ਰਕੋਪ ਕਾਰਨ, ਕੀਟਨਾਸ਼ਕਾਂ ਦੀਆਂ ਘੱਟੋ-ਘੱਟ ਦੋ ਵਾਧੂ ਸਪਰੇਆਂ ਕਰਨੀਆਂ ਪੈਂਦੀਆਂ ਹਨ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਗਿਰਾਵਟ ਆਉਂਦੀ ਹੈ।

 

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਝੋਨੇ ਦੀਆਂ ਕਿਸਮਾਂ ਪੀਆਰ-131, ਪੀਆਰ-130, ਪੀਆਰ-129, ਪੀਆਰ-128, ਪੀਆਰ-127, ਪੀਆਰ-126, ਪੀਆਰ-122, ਪੀਆਰ-121, ਪੀਆਰ-114, ਪੀਆਰ-113 ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਗਰੂਕ ਕਰਦਿਆਂ ਪੂਸਾ-44 ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ।

 

ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਕਾਸ ਅਫ਼ਸਰ ਨਾਲ 99155-41728 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 

ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਵੀ ਇਸ ਸਬੰਧ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਕਿਉਂਕਿ ਇਹ ਉਹ ਸਮਾਂ ਹੈ ਜਦੋਂ ਕਿਸਾਨ ਅਗਲੀ ਝੋਨੇ ਦੀ ਫਸਲ ਲਈ ਬੀਜ ਖਰੀਦ ਰਹੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ ਕੀਤੀਆਂ ਕਿਸਮਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਵੀ ਕਿਹਾ ਗਿਆ ਹੈ।

 

ਐਸ.ਡੀ.ਐਮਜ਼ ਵੱਲੋਂ ਰਾਈਸ ਸ਼ੈਲਰ ਮਾਲਕਾਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਸ਼ੈਲਰ ਮਾਲਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਕਿਸਾਨਾਂ ਨੂੰ ਘੱਟ ਮਿਆਦ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਨ ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਿਫ਼ਾਰਸ਼ ਕੀਤੀਆਂ ਗਈਆਂ ਹਨ। ਰਾਈਸ ਸ਼ੈਲਰ ਮਾਲਕਾਂ ਨੂੰ ਵੀ ਕਿਸਾਨਾਂ ਨੂੰ ਪੂਸਾ-44 ਕਿਸਮ ਦੀ ਬਿਜਾਈ ਕਰਨ ਤੋਂ ਰੋਕਣ ਲਈ ਕਿਹਾ ਜਾ ਰਿਹਾ ਹੈ।

 

ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪਿੰਡਾਂ ਵਿੱਚ ਜਾਗਰੂਕਤਾ ਕੈਂਪਾਂ ਦਾ ਆਯੋਜਨ ਜਾਰੀ ਰਹੇਗਾ ਕਿਉਂਕਿ ਘੱਟ ਮਿਆਦ ਵਾਲੀਆਂ ਕਿਸਮਾਂ ਵੀ ਕਿਸਾਨਾਂ ਲਈ ਲਾਹੇਵੰਦ ਹਨ।


Comment As:

Comment (0)