ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ 10 ਮਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ
ਜਿ਼ਲ੍ਹੇ ਵਿੱਚ 10 ਮਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ —— ਜਿਲਾ ਅਤੇ ਸੈਸ਼ਨਜ਼ ਜੱਜ
ਸ੍ਰੀ ਮੁਕਤਸਰ ਸਾਹਿਬ, 2 ਮਈ
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਦੂਜੀ ਨੈਸਨਲ ਲੋਕ ਅਦਾਲਤ 10 ਮਈ 2025 ਨੂੰ ਲਗਾਈ ਜਾਵੇਗੀ ਜਿਸ ਸਬੰਧੀ ਸ੍ਰੀ ਰਾਜ ਕੁਮਾਰ, ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵਲੋ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਸੈਸਨ ਡਿਵੀਜਨ ਦੇ ਸਾਰੇ ਜੂਡੀਸੀਅਲ ਅਫਸਰਾ, ਸ੍ਰੀਮਤੀ ਅਮਿਤਾ ਸਿੰਘ (ਵਧੀਕ ਜਿਲ੍ਹਾ ਅਤੇ ਸੈਸਨ ਜੱਜ), ਸ੍ਰੀ ਰਮਨ ਸਰਮਾ (ਵਧੀਕ ਜਿ਼ਲ੍ਹਾ ਅਤੇ ਸੈਸਨ ਜੱਜ—2), ਸ੍ਰੀ ਨੀਰਜ ਕੁਮਾਰ ਸਿੰਗਲਾ (ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ), ਮਿਸ ਰੂਪਾ ਧਾਲੀਵਾਲ (ਚੀਫ ਜੁਡੀਸ਼ੀਅਲ ਮੈਜਿਸਟਰੇਟ), ਸ੍ਰੀ ਹਿਮਾਂਸ਼ੂ ਅਰੋੜਾ (ਸਿਵਲ ਜੱਜ ਸੀਨੀਅਨ ਡਿਵੀਜਨ/ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ), ਮਿਸ ਰਾਜਬੀਰ ਕੌਰ (ਜੁਡੀਸੀਅਲ ਮੈਜਿਸਟਰੇਟ ਫਸਟ ਕਲਾਸ—1),ਮਿਸ ਜਸਕਿਰਨ ਸੋਂਦ (ਜੁਡੀਸੀਅਲ ਮੈਜਿਸਟਰੇਟ ਫਸਟ ਕਲਾਸ—2) ਅਤੇ ਮਿਸ ਅਸਮਿਤਾ ਰੋਮਾਣਾ(ਜੁਡੀਸੀਅਲ ਮੈਜਿਸਟਰੇਟ ਫਸਟ ਕਲਾਸ—3) ਨੇ ਭਾਗ ਲਿਆ ।
ਇਸ ਮੀਟਿੰਗ ਵਿੱਚ ਮਾਨਯੋਗ ਜਿ਼ਲ੍ਹਾ ਅਤੇ ਸੈਸਨ ਜੱਜ ਵੱਲੋਂ ਸਾਰੇ ਜੱਜ ਸਾਹਿਬਾਨਾ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਉਣ ਵਾਲੀ ਨੈਸਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ, ਤਾਂ ਕਿ ਵੱਧ ਤੋਂ ਵੱਧ ਕੇਸਾ ਦਾ ਨਿਪਟਾਰਾ ਕੀਤਾ ਜਾ ਸਕੇ। ਇਸ ਨੈਸਨਲ ਲੋਕ ਅਦਾਲਤ ਵਿੱਚ ਕੇਸ ਜਿਵੇ ਕਿ ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡਏਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ, ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ—ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐੱਫ.ਆਈ.ਆਰ. ਆਦਿ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕੇ।
ਮਾਨਯੋਗ ਜੱਜ ਸਾਹਿਬ ਨੂੰ ਮੀਟਿੰਗ ਵਿੱਚ ਹਾਜਰ ਜੂਡੀਸੀਅਲ ਅਫਸਰਾ ਵੱਲੋ ਵਿਸ਼ਵਾਸ ਦਵਾਇਆ ਗਿਆ ਕਿ ਇਸ ਨੈਸਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।