Hindi

ਅਜੋਕੇ ਸਮੇਂ ਦੀ ਆਧੁਨਿਕ ਸਿੱਖਿਆ ਨਾਲ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੀਤੀ ਸੁਰੂਆਤ- ਹਰਜੋਤ ਬੈਂਸ

ਅਜੋਕੇ ਸਮੇਂ ਦੀ ਆਧੁਨਿਕ ਸਿੱਖਿਆ ਨਾਲ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੀਤੀ ਸੁਰੂਆਤ- ਹਰਜੋਤ ਬੈਂਸ

ਅਜੋਕੇ ਸਮੇਂ ਦੀ ਆਧੁਨਿਕ ਸਿੱਖਿਆ ਨਾਲ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੀਤੀ ਸੁਰੂਆਤ- ਹਰਜੋਤ ਬੈਂਸ

ਉਚੇਰੀ ਸਿੱਖਿਆ ਮੰਤਰੀ ਨੇ ਸ਼ਿਵਾਲਿਕ ਕਾਲਜ ਨੰਗਲ ਵਿੱਚ ਵਿਦਿਆਰਥੀਆਂ ਨੂੰ ਕੀਤੀ ਇਨਾਂਮਾ ਦੀ ਵੰਡ

ਭਗਵੰਤ ਮਾਨ ਸਰਕਾਰ ਰੁਜ਼ਗਾਰ ਦੇਣ ਵਾਲੀ ਸਰਕਾਰ, ਨਹੀ ਹਟਾਏ ਜਾਣਗੇ ਗੈਸਟ ਫੈਕਲਿਟੀ- ਬੈਂਸ

ਨੰਗਲ  03 ਮਈ (2025)

ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਅਜੋਕੇ ਸਮੇਂ ਦੀ ਆਧੁਨਿਕ ਸਿੱਖਿਆ ਨਾਲ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਦੀ ਸੁਰੂਆਤ ਕੀਤੀ ਗਈ ਹੈ। ਮੁਕਾਬਲੇਬਾਜੀ ਦੇ ਦੌਰ ਵਿੱਚ ਵਿਦਿਆਰਥੀਆਂ ਨੂੰ ਅੱਜ ਦੇ ਸਮੇਂ ਦੀ ਲੋੜ ਅਨੁਸਾਰ ਵਿੱਦਿਆਂ ਪ੍ਰਦਾਨ ਕੀਤੀ ਜਾ ਰਹੀ ਹੈ।

    ਸਥਾਨਕ ਸਰਕਾਰੀ ਸ਼ਿਵਾਲਿਕ ਕਾਲਜ ਨੰਗਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਵਿਦਿਆਰਥੀਆਂ, ਅਧਿਆਪਕਾਂ ਤੇ ਪਤਵੰਤਿਆਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਉਚੇਰੀ ਸਿੱਖਿਆ, ਸਕੂਲ ਸਿੱਖਿਆ, ਤਕਨੀਕੀ ਸਿੱਖਿਆਂ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਇੱਕ ਨਿਵੇਕਲੀ ਸੁਰੂਆਤ ਕੀਤੀ ਗਈ ਹੈ। ਇੰਡਸਟਰੀ ਨਾਲ ਤਾਲਮੇਲ ਕੀਤਾ ਗਿਆ ਹੈ, ਹੁਣ ਵਿਦਿਆਰਥੀ ਆਪਣੇ ਦਾਖਲੇ ਦੌਰਾਨ ਪਹਿਲੇ ਸਮੈਸਟਰ ਤੋਂ ਹੀ ਸਬੰਧਿਤ ਉਦਯੋਗ ਨਾਲ ਜੁੜ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਅਤੇ ਰੁਜਗਾਰ ਦੇ ਮੌਕੇ ਤਲਾਸ਼ ਕਰਨ ਲਈ ਭਟਕਣਾ ਨਹੀ ਪਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਅਜੋਕੇ ਸਮੇਂ ਦੀ ਜਰੂਰਤ ਮੁਤਾਬਿਕ ਨਵੇ ਨਵੇ ਕੋਰਸ ਸੁਰੂ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਲੜਕੀਆਂ ਬਹੁਤ ਤੇਜ਼ੀ ਨਾਲ ਅੱਗੇ ਵੱਧ ਰਹੀਆਂ ਹਨ ਤੇ ਲੜਕੇ ਲੜਕੀਆਂ ਹਰ ਮੁਕਾਮ ਨੂੰ ਹਾਸਲ ਕਰਨ ਵਿੱਚ ਮੋਹਰੀ ਹਨ।

      ਪੰਜਾਬ ਦੇ ਸਰਕਾਰੀ ਕਾਲਜਾਂ ਦੀ ਬਦਲ ਰਹੀ ਨੁਹਾਰ ਬਾਰੇ ਸ.ਬੈਂਸ ਨੇ ਕਿਹਾ ਕਿ ਇਸ ਤਰਾਂ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦਾ ਪੱਧਰ ਨਵੀਆਂ ਉਚਾਈਆਂ ਛੂਹ ਰਿਹਾ ਹੈ, ਉਸੇ ਤਰਾਂ ਬੁਨਿਆਦੀ ਢਾਂਚੇ ਦੇ ਵਿਕਾਸ ਉੱਤੇ ਵੀ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਸ਼ਿਵਾਲਿਕ ਕਾਲਜ ਨੰਗਲ ਵਿੱਚ ਲਗਭਗ 1.25 ਕਰੋੜ ਨਾਲ ਵਿਕਾਸ ਦੇ ਕੰਮ ਚੱਲ ਰਹੇ ਹਨ, ਜਦੋਂ ਕਿ ਸੀ ਪਾਈਟ ਕੈਂਪ ਨੰਗਲ ਦੇ 2 ਕਰੋੜ ਰੁਪਏ ਖਰਚ ਹੋ ਰਹੇ ਹਨ। ਸੀ ਪਾਈਟ ਕੈਂਪ ਨੰਗਲ ਵਿਦਿਆਰਥੀਆਂ ਨੂੰ ਮੁਕਾਬਲੇਬਾਜੀ ਦੀ ਪ੍ਰੀਖਿਆ ਦੀ ਤਿਆਰੀ, ਰਿਹਾਇਸ਼, ਖਾਣੇ ਦੀ ਮੁਫਤ ਸਹੂਲਤ ਪੰਜਾਬ ਸਰਕਾਰ ਵੱਲੋਂ ਮੁਹੱਇਆ ਕਰਵਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੁਜਗਾਰ ਦੇ ਕੇ ਪੈਰਾ ਤੇ ਖੜੇ ਕਰ ਰਹੀ ਹੈ। ਗੈਸਟ ਫੈਕਲਿਟੀ ਹਟਾਉਣ ਦਾ ਸਾਡਾ ਕੋਈ ਇਰਾਦਾ ਨਹੀ ਹੈ, ਸਗੋਂ ਕਾਲਜਾਂ ਵਿਚ ਨਵੇ ਅਧਿਆਪਕ ਭਰਤੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਕਾਲਜਾਂ ਦੀ ਨੁਹਾਰ ਬਦਲਣ ਲਈ ਪੂਰੀ ਤਰਾਂ ਵਚਨਬੱਧ ਹਾਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜਿਹੜੇ ਸਕੂਲਾਂ ਵਿੱਚ ਉਹ ਵਿੱਦਿਆਂ ਹਾਸਲ ਕਰਕੇ ਕਾਲਜ ਵਿੱਚ ਪਹੁੰਚੇ ਹਨ, ਹੁਣ ਜਾ ਕੇ ਉਨ੍ਹਾਂ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਜਰੂਰ ਜਾ ਕੇ ਦੇਖਣ। ਸਰਕਾਰੀ ਸਕੂਲ ਹੁਣ ਮਾਡਲ ਸਕੂਲਾਂ ਦਾ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀ ਜਿਨ੍ਹਾਂ ਨੇ ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਮੁਕਾਮ ਹਾਸਲ ਕੀਤੇ ਹਨ, ਉਨ੍ਹਾਂ ਨੂੰ ਇਨਾਮਾ ਦੀ ਵੰਡ ਕੀਤੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਕੈਬਨਿਟ ਮੰਤਰੀ ਨੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ ਜੋ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੇ ਸ਼ਿਵਾਲਿਕ ਕਾਲਜ ਦੀ ਚਾਰਦੀਵਾਰੀ ਅਤੇ ਹੋਰ ਵਿਕਾਸ ਦੇ ਕੰਮ ਜਲਦੀ ਕਰਵਾਉਣ ਦਾ ਭਰੋਸਾ ਦਿੱਤਾ।

      ਇਸ ਮੌਕੇ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਹਰਮਿੰਦਰ ਸਿੰਘ ਢਾਹੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ,  ਸਤੀਸ਼ ਚੋਪੜਾ, ਨਿਸ਼ਾਤ ਗੁਪਤਾ, ਵਿਨੋਦ ਰਾਣਾ, ਦੀਪਕ ਅਬਰੋਲ, ਸੁਨੀਤਾ ਬਲਾਕ ਪ੍ਰਧਾਨ ਨਰਾਇਣ ਸ਼ਰਮਾ, ਮੁਕੇਸ਼ ਵਰਮਾ, ਮੁਨੀਸ਼ ਸ਼ਰਮਾ, ਦਲਜੀਤ ਸਿੰਘ, ਨਿਤਿਸ਼ ਸ਼ਰਮਾ, ਜੈਲਦਾਰ ਸਰਪੰਚ, ਗੁਰਜਿੰਦਰ ਸਿੰਘ ਸੋਕਰ, ਵਿਨੇ ਤੋ ਇਲਾਵਾ ਕਾਲਜ ਦੇ ਪ੍ਰਿੰਸੀਪਲ ਸੀਮਾ ਸੈਣੀ, ਸੀਨੀਅਰ ਪ੍ਰੋਫ਼ੈਸਰ ਨਿਸ਼ਾਤ ਕੁਮਾਰ ਗੋਇਲ, ਪ੍ਰੋਫ਼ੈਸਰ ਦਰਸ਼ਨ ਕੌਰ, ਪ੍ਰੋਫ਼ੈਸਰ ਗੁਰਮੀਤ ਕੌਰ, ਪ੍ਰੋਫ਼ੈਸਰ ਅਰਸ਼ਦ ਅਲੀ,ਡਾ ਕਮਲ ਕੁਮਾਰ, ਪ੍ਰੋਫ਼ੈਸਰ ਜਗਪਾਲ ਸਿੰਘ ਸਮੇਤ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।


Comment As:

Comment (0)