Hindi
1000313493

ਜ਼ਿਲ੍ਹੇ ’ਚ 510475 ਮੀਟ੍ਰਿਕ ਟਨ ਕਣਕ ਦੀ ਨਿਰਵਿਘਨ ਖ਼ਰੀਦ

ਜ਼ਿਲ੍ਹੇ ’ਚ 510475 ਮੀਟ੍ਰਿਕ ਟਨ ਕਣਕ ਦੀ ਨਿਰਵਿਘਨ ਖ਼ਰੀਦ

ਜ਼ਿਲ੍ਹੇ ’ਚ 510475 ਮੀਟ੍ਰਿਕ ਟਨ ਕਣਕ ਦੀ ਨਿਰਵਿਘਨ ਖ਼ਰੀਦ

 

ਕਿਸਾਨਾਂ ਨੂੰ 1221 ਕਰੋੜ ਰੁਪਏ ਦੀ ਅਦਾਇਗੀ

 

ਜਲੰਧਰ, 14 ਮਈ : ਜ਼ਿਲ੍ਹੇ ਵਿੱਚ ਕਣਕ ਦਾ ਖ਼ਰੀਦ ਸੀਜ਼ਨ ਆਪਣੀ ਅਖੀਰ ’ਤੇ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਸੁਚੱਜੇ ਪ੍ਰਬੰਧਾਂ ਸਦਕਾ ਬੀਤੇ ਦਿਨ ਤੱਕ 510475 ਮੀਟ੍ਰਿਕ ਟਨ ਕਣਕ ਦੀ ਨਿਰਵਿਘਨ ਢੰਗ ਨਾਲ ਖ਼ਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਣਕ ਦੀ ਖ਼ਰੀਦ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 510539 ਮੀਟ੍ਰਿਕ ਟਨ ਕਣਕ ਵਿਕਰੀ ਲਈ ਪਹੁੰਚੀ, ਜਿਸ ਵਿੱਚੋਂ 510475 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 167016 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 137480 ਪਨਸਪ ਵੱਲੋਂ 115573, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 57343, ਐਫ.ਸੀ.ਆਈ. ਵੱਲੋਂ 28060 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5002 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ 1221 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਉਣ ਦੇ ਨਾਲ-ਨਾਲ ਤੇਜ਼ੀ ਨਾਲ ਲਿਫ਼ਟਿੰਗ ਵੀ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਅਤੇ ਕਣਕ ਦੀ ਬੰਪਰ ਪੈਦਾਵਾਰ ਦੇ ਮੱਦੇਜ਼ਨਰ ਜ਼ਿਲ੍ਹੇ ਵਿੱਚ 79 ਸਥਾਈ ਮੰਡੀਆਂ ਤੋਂ ਇਲਾਵਾ 23 ਆਰਜ਼ੀ ਮੰਡੀਆਂ ਵੀ ਸਥਾਪਤ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ।

ਓਧਰ, ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟਾਇਆ ਜਾ ਰਿਹਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਸਾਰੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਨਾਲੋ-ਨਾਲ ਕਣਕ ਦੀ ਖ਼ਰੀਦ ਅਤੇ ਅਦਾਇਗੀ ਲਈ ਸੂਬਾ ਸਰਕਾਰ ਦਾ ਧੰਨਵਾਦ ਪ੍ਰਗਟਾਇਆ ।


Comment As:

Comment (0)