Hindi

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

- ਯੁੱਧ ਨਸ਼ਿਆਂ ਵਿਰੁੱਧ ਦੇ 80ਵੇਂ ਦਿਨ ਪੁਲਿਸ ਨੇ 125 ਨਸ਼ਾ  ਤਸਕਰਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 11.84 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 20 ਮਈ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਲੋਕਾਂ ਪ੍ਰਤੀ ਅਪਣਾਏ ਹਮਦਰਦੀ ਭਰੇ ਵਤੀਰੇ ਨੂੰ ਅੱਗੇ ਤੋਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 7673 ਨਸ਼ਾਗ੍ਰਸਤ ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਹੈ।

ਜ਼ਿਕਰਯੋਗ ਹੈ ਕਿ, ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ - ਲਾਗੂ ਕੀਤੀ ਹੈ। ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਜਿੱਥੇ ਨਸ਼ਾ ਤਸਕਰਾਂ ’ਤੇ ਸਖ਼ਤੀ ਕਰ ਰਹੀ ਹੈ, ਨਾਲ ਹੀ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਬਾਅਦ, ਪੁਲਿਸ ਟੀਮਾਂ ਵੱਲੋਂ 4228 ਨਸ਼ਾ ਪੀੜਤਾਂ ਨੂੰ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਾਇਆ ਗਿਆ ਹੈ, ਜਦੋਂ ਕਿ ਨਸ਼ੇ ਨਾਲ ਜੂਝ ਰਹੇ 3445 ਵਿਅਕਤੀਆਂ ਨੂੰ ਆਊਟ-ਪੇਸ਼ੈਂਟ ਓਪੀਐਡ ਅਸਿਸਟਡ ਟਰੀਟਮੈਂਟ (ਓਓਏਟੀ) ਕੇਂਦਰਾਂ ਵਿੱਚ ਭੇਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਸੁਖਾਵਾਂ  ਮਾਹੌਲ ਦੇਣ ਲਈ ਰਾਜ ਭਰ ਵਿੱਚ ਨਸ਼ਾ ਛੁਡਾਊ ਇਲਾਜ ਸਹੂਲਤਾਂ ਵਿੱਚ ਵਾਧਾ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ  ਪੁਲਿਸ ਟੀਮਾਂ ਨੇ 80ਵੇਂ ਦਿਨ ਨਸ਼ਿਆਂ ਵਿਰੁੱਧ ਆਪਣਾ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ ਹੈ। ਇਸ ਅਭਿਆਨ ਤਹਿਤ ਮੰਗਲਵਾਰ ਨੂੰ 475 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ  ਅਤੇ ਰਾਜ ਭਰ ਵਿੱਚ 109  ਐਫਆਈਆਰ ਦਰਜ ਕਰਨ ਉਪਰੰਤ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਦੇ ਨਾਲ, 84 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ  ਹੁਣ 12275 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀਆਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7.6 ਕਿਲੋ ਹੈਰੋਇਨ, 2 ਕਿਲੋ ਅਫ਼ੀਮ ਅਤੇ 11.84 ਲੱਖ ਰੁਪਏ ਦੀ  ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ  ਅਤੇ ਦਿਨ ਭਰ ਚੱਲੇ ਇਸ ਅਭਿਆਨ ਦੌਰਾਨ 516 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।


Comment As:

Comment (0)