ਨਸ਼ਾ ਮੁਕਤੀ ਯਾਤਰਾ ਨਾਲ ਜੁੜ ਰਹੇ ਲੋਕ, ਲਾਭ ਸਿੰਘ ਉੱਗੋਕੇ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਰਨਾਲਾ
--ਨਸ਼ਾ ਮੁਕਤੀ ਯਾਤਰਾ ਨਾਲ ਜੁੜ ਰਹੇ ਲੋਕ, ਲਾਭ ਸਿੰਘ ਉੱਗੋਕੇ
--ਪਿੰਡਾਂ ਦੇ ਲੋਕ ਪਹਿਰੇਦਾਰ ਬਣ ਕਰ ਰਹੇ ਨਸ਼ਿਆਂ ਖਿਲਾਫ਼ ਪਿੰਡਾਂ ਦੀ ਰਾਖੀ
ਭਦੌੜ, 21 ਮਈ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਨਾਲ ਹਰ ਇਕ ਪਿੰਡ ਅਤੇ ਹਰ ਇਕ ਮੁਹੱਲੇ ਦਾ ਵਾਸੀ ਜੁੜ ਰਿਹਾ ਹੈ। ਇਸ ਲੋਕ ਲਹਿਰ ਨਾਲ ਪੰਜਾਬੀਆਂ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟ ਦੇਣਾ ਹੈ।
ਭਦੌੜ ਵਿਧਾਇਕ ਸ਼੍ਰੀ ਲਾਭ ਸਿੰਘ ਉਗੋਕੇ ਨੇ ਇਹ ਪ੍ਰਗਟਾਵਾ ਹਲਕੇ ਦੇ ਵੱਖ ਵੱਖ ਪਿੰਡਾਂ 'ਚ ਨਸ਼ਾ ਮੁਕਤੀ ਯਾਤਰਾ ਦੌਰਾਨ ਭਰਵੇਂ ਇਕੱਠ ਨੂੰ ਸਬੋਧਨ ਕਰਦਿਆਂ ਕੀਤਾ। ਉਨ੍ਹਾਂ ਪਿੰਡ
ਸਹਿਣਾ, ਬੁਰਜ ਫਤੇਹਗੜ੍ਹ, ਮੌੜ ਮਕਸੂਦਾ ਅਤੇ ਮੌੜ ਨਾਭਾ ਵਿਖੇ ਸਰਕਾਰ ਵੱਲੋਂ ਪਿੰਡ ਵਾਸੀਆਂ ਚੋਂ ਲਗਾਏ ਗਏ ਪਿੰਡਾਂ ਦੇ ਪਹਿਰੇਦਾਰਾਂ ਨੂੰ ਸੰਬੋਧਿਤ ਕੀਤਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਉੱਤੇ ਜਿੱਤ ਕੇਵਲ ਲੋਕਾਂ ਦੇ ਸਹਿਯੋਗ ਨਾਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਨੂੰ ਨਸ਼ਾ ਤਸਕਰਾਂ ਸਬੰਧੀ ਸੂਚਨਾ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਸ਼੍ਰੀ ਅੰਮ੍ਰਿਤ ਢਿਲਵਾਂ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।