ਪਿੰਡਾਂ/ਵਾਰਡਾਂ ਵਿੱਚ ਰੱਖਿਆ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ ਅੱਜ ਤੋਂ
ਪਿੰਡਾਂ/ਵਾਰਡਾਂ ਵਿੱਚ ਰੱਖਿਆ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ ਅੱਜ ਤੋਂ
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਤੋਂ ਯਾਤਰਾਂ ਦੀ ਕਰਨਗੇ ਅਗਵਾਈ
ਸਿੱਖਿਆ ਕ੍ਰਾਂਤੀ ਤਹਿਤ ਹਰਜੋਤ ਬੈਂਸ ਅੱਜ ਵੱਖ ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕਰਨਗੇ ਉਦਘਾਟਨ
ਨੰਗਲ 25 ਮਈ (2025)
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਿੱਚ ਹੁਣ ਸਰਕਾਰ ਵੱਲੋਂ ਪਿੰਡ ਪੱਧਰ ਅਤੇ ਵਾਰਡ ਪੱਧਰ ਤੇ ਜਾ ਕੇ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ। ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਹਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੋਵੇਗਾ।
ਇਹ ਜਾਣਕਾਰੀ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਦਿੰਦੇ ਹੋਏ ਨੇ ਦੱਸਿਆ ਕਿ ਇਹ ਯਾਤਰਾ 26 ਮਈ ਨੂੰ 4 ਵਜੇ ਪਿੰਡ ਬਾਸ, 5 ਵਜੇ ਕਲਸੇੜਾ ਤੇ 6 ਵਜੇ ਪਿੰਡ ਅਜੋਲੀ ਤੇ 27 ਮਈ ਨੂੰ ਦੜੋਲੀ ਅੱਪਰ ਵਿਚ ਸ਼ਾਮ 4 ਵਜੇ ਕਰਵਾਈ ਜਾਵੇਗੀ। ਜਿਸ ਦੀ ਅਗਵਾਈ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਉਚੇਰੀ ਸਿੱਖਿਆ, ਸਕੂਲ ਸਿੱਖਿਆ , ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ 26 ਮਈ ਨੂੰ 4 ਵਜੇ ਪਿੰਡ ਬਾਸ ਤੋਂ ਕਰਨਗੇ। ਉਸ ਦਿਨ ਇਹ ਯਾਤਰਾਂ ਕਲਸੇੜਾ ਤੇ ਅਜੋਲੀ ਵਿੱਚ ਵਿਚ ਜਾਵੇਗੀ, ਜਿਸ ਵਿੱਚ ਯੁੱਧ ਨਸ਼ਿਆ ਵਿਰੁੱਧ ਹਲਕਾ ਕੋਆਰਡੀਨੇਟਰ ਹਿਤੇਸ਼ ਸ਼ਰਮਾ ਦੀਪੂ, ਐਡਵੋਕੇਟ ਨਿਸ਼ਾਤ ਗੁਪਤਾ ਤੇ ਵਿਲੇਜ ਡਿਫੈਂਸ ਕਮੇਟੀ ਮੈਂਬਰ, ਪੰਚ, ਸਰਪੰਚ ਇਲਾਕੇ ਦੇ ਪਤਵੰਤੇ ਸਮਾਜਿਕ, ਧਾਰਮਿਕ ਸੰਗਠਨਾਂ ਦੇ ਆਗੂ ਤੇ ਮੈਂਬਰ ਉਤਸ਼ਾਹ ਨਾਲ ਸ਼ਾਮਿਲ ਹੋਣਗੇ। ਉਹਨਾਂ ਕਿਹਾ ਕਿ ਇਹ ਸਾਡਾ ਕਰਤੱਵ ਬਣ ਜਾਂਦਾ ਹੈ ਕਿ ਅਸੀਂ ਵੀ ਸਰਕਾਰ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਡੱਟ ਕੇ ਸਾਥ ਦੇਈਏ।
ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ 26 ਮਈ ਨੂੰ ਆਪਣੇ ਹਲਕੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨਗੇ। ਸਿੱਖਿਆ ਮੰਤਰੀ ਵੱਲੋਂ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ 8 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਲੂ, 8.30 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਢਾਹੇ, 9 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਥਲੂਹ ਲੋਅਰ, 9.30 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਥਲੂਹ ਅੱਪਰ, 10 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਗੰਭੀਰਪੁਰ ਅੱਪਰ, 10.30 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਸੂਰੇਵਾਲ ਅੱਪਰ, 11 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਸੂਰੇਵਾਲ ਲੋਅਰ, 11.30 ਵਜੇ ਸਰਕਾਰੀ ਪ੍ਰਾਇਮਰੀ ਸਕੂਲ ਢੇਰ, 12 ਵਜੇ ਸਰਕਾਰੀ ਸੀਨੀ.ਸੈਕੰ.ਸਕੂਲ ਕੰਨਿਆ ਢੇਰ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।