ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ :- ਮੁੱਖ ਖੇਤੀਬਾੜੀ ਅਫਸਰ
ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ :- ਮੁੱਖ ਖੇਤੀਬਾੜੀ ਅਫਸਰ
ਫ਼ਰੀਦਕੋਟ 30 ਮਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਧਰਤੀ ਹੇਠਲੇ ਡੂੰਘੇ ਜਾ ਰਹੇ ਪਾਣੀ ਨੂੰ ਬਚਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਕਿਸਾਨਾਂ ਨੂੰ ਰਿਵਾਇਤੀ ਝੋਨੇ ਦੀ ਬਿਜਾਈ ਦੇ ਬਦਲ ਵੱਜੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਮੁੱਖ ਖੇਤੀਬਾੜੀ ਅਫਸਰ ਡਾ ਕੁਲਵੰਤ ਸਿੰਘ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਡਾ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ, ਡਾ ਗੁਰਪ੍ਰੀਤ ਸਿੰਘ ਟਰੇਨਿੰਗ ਅਫਸਰ, ਡਾ ਪ੍ਰਿੰਸਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਤੇ ਡਾ ਫਤਹਿਜੀਤ ਸਿੰਘ ਹਾਜਰ ਸਨ ਵੱਲੋਂ ਕੋਟਕਪੂਰਾ ਦਿਹਾਤੀ ਵਿਖੇ ਕਿਸਾਨ ਲਖਵੀਰ ਸਿੰਘ ਦੇ ਖੇਤ ਦਾ ਦੌਰਾ ਕੀਤਾ ਗਿਆ।
ਕਿਸਾਨ ਵੱਲੋਂ ਤਰ ਵੱਤਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਅਤੇ ਉਸ ਵੱਲੋਂ ਇਸ ਵਾਰ 57 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਣੀ ਹੈ। ਕਿਸਾਨ ਵੱਲੋਂ ਪਿਛਲੇ ਸਾਲਾਂ ਦੌਰਾਨ ਵੀ ਝੋਨੇ ਦੀ ਸਿੱਧੀ ਬਿਜਾਈ ਕਰਕੇ ਵਧੀਆ ਝਾੜ ਅਤੇ ਸ਼ੁੱਧ ਮੁਨਾਫਾ ਪ੍ਰਾਪਤ ਕੀਤਾ ਗਿਆ ਇਸਦੇ ਨਾਲ ਹੀ ਧਰਤੀ ਹੇਠਲੇ ਡੂੰਘੇ ਜਾ ਰਹੇ ਪਾਣੀਆਂ ਨੂੰ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੀ ਵਿਸ਼ੇਸ਼ ਯੋਗਦਾਨ ਪਾਇਆ।
ਡਾ.ਕੁਲਵੰਤ ਸਿੰਘ ਮੌਕੇ ਤੇ ਹਾਜਰ ਹੋਰ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਅਤੇ ਦੱਸਿਆ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਲਗਭਗ 3500 ਰੁਪਏ ਝੋਨੇ ਦੀ ਲਵਾਈ ਦੇ ਬਚਣਗੇ ਅਤੇ ਪੰਜਾਬ ਸਰਕਾਰ ਵੱਲੋਂ 1500ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦਿੱਤੀ ਜਾਵੇਗੀ ਅਤੇ ਜਿਹਨਾਂ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ ਉਹ ਕਿਸਾਨ ਆਪਣੀ ਰਜਿਸਟਰੇਸ਼ਨ 30ਜੂਨ ਤੱਕ agrisubsidy.agrimachinerypb.com ਪੋਰਟਲ ਉਪਰ ਕਰਨੀ ਯਕੀਨੀ ਬਣਾਉਣ।
© 2022 Copyright. All Rights Reserved with Arth Parkash and Designed By Web Crayons Biz