Hindi
MLA-BTL-

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 4 ਜੂਨ (2025) ਪੰਜਾਬ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਜੇ.ਈ.ਈ (ਜੁਆਇੰਟ ਐਂਟਰੈੱਸ ਪ੍ਰੀਖਿਆ) ਐਡਵਾਂਸਡ ਪੀਖਿਆ ਪਾਸ ਕਰਕੇ ਇਤਿਹਾਸ ਰਚਿਆ ਹੈ। ਪੰਜਾਬ ਦੇ ਇਨਾਂ ਧੀਆਂ-ਪੁੱਤਰਾਂ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਵਲੋਂ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਚੁੱਕਣ ਲਈ ਬੇਮਿਸਾਲ ਕਾਰਜ ਕੀਤੇ ਗਏ ਹਨ ਅਤੇ ਸਿੱਖਿਆ ਕ੍ਰਾਂਤੀ ’ ਤਹਿਤ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਇਤਿਹਾਸਕ ਕੰਮ ਕੀਤੇ ਗਏ ਹਨ। ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਕਮਰੇਸਾਇੰਸ ਲੈਬਾਰਟਰੀਆਂਲਾਇਬ੍ਰੇਰੀਆਂਖੇਡ ਮੈਦਾਨਚਾਰ ਦੀਵਾਰੀਆਂ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

ਇਸ ਮੌਕੇ ਉਨਾਂ ਗੁਰਦਾਸਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਾ ਨੰਗਲ ਦੇ ਵਿਦਿਆਰਥੀ ਗੁਰਅਦਬ ਸਿੰਘਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ (ਲੜਕੇ) ਦੇ  ਵਿਦਿਆਰਥੀ ਮਾਨਿਕ ਮਹਿਤਾ ਤੇ ਸਾਕੇਤ ਸ਼ਰਮਾ ਅਤੇ ਸਕੂਲ ਆਫ ਐੱਮੀਨੈੱਸ ਗੁਰਦਾਸਪੁਰ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਅਹਿਮ ਕਦਮ ਚੁੱਕੇ ਗਏ ਹਨ।

ਉਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਨਾਂ ਨੂੰ ਬਿਹਤਰ ਰੋਜ਼ਗਾਰ ਦੀਆਂ ਸੰਭਾਵਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਲਈ ਸਰਕਾਰ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਜਨਤਕ ਪਹਿਲਕਦਮੀਆਂ ਨੂੰ ਪੂਰਾ ਕਰਨਾ ਅਤੇ ਸੂਬੇ ਭਰ ਵਿੱਚ ਅਕਾਦਮਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪ੍ਰਾਈਵੇਟ ਖੇਤਰ ਦੀਆਂ ਸਮਰੱਥਾਵਾਂ ਦੀ ਢੱੁਕਵੀਂ ਵਰਤੋਂ ਕਰਨਾ ਹੈ।


Comment As:

Comment (0)