ਸ੍ਰੀ ਰਾਮ ਕਿਰਪਾ ਸੇਵਾ ਸੰਘ ਵੱਲੋਂ ਲਗਾਏ ਖੂਨ ਦਾਨ ਕੈਂਪ ਵਿੱਚ ਵਿਧਾਇਕ ਨੇ ਕੀਤਾ ਖੂਨਦਾਨ
ਸ੍ਰੀ ਰਾਮ ਕਿਰਪਾ ਸੇਵਾ ਸੰਘ ਵੱਲੋਂ ਲਗਾਏ ਖੂਨ ਦਾਨ ਕੈਂਪ ਵਿੱਚ ਵਿਧਾਇਕ ਨੇ ਕੀਤਾ ਖੂਨਦਾਨ
ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਖੂਨਦਾਨ ਸਭ ਤੋਂ ਨੇਕ ਕਾਰਜ
ਫਾਜਿਲਕਾ 15 ਜੂਨ
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੱਲੋਂ ਰੈਡ ਕ੍ਰਾਸ ਸੋਸਾਇਟੀ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦੌਰਾਨ ਜਿੱਥੇ ਖੁਦ ਖੂਨਦਾਨ ਕੀਤਾ ਉਥੇ ਹੋਰ ਲੋਕਾਂ ਨੂੰ ਵੀ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਹਨਾਂ ਆਖਿਆ ਕਿ ਖੂਨਦਾਨ ਇੱਕ ਪਵਿੱਤਰ ਕਾਰਜ ਹੈ ਅਤੇ ਹਰੇਕ ਸਿਹਤ ਮੰਦ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਉਹਨਾਂ ਨੇ ਆਖਿਆ ਕਿ ਖੂਨ ਦਾਨ ਕਰਨ ਨਾਲ ਸਰੀਰ ਨੂੰ ਕੋਈ ਨੁਕਸਾਨ ਨਹੀਂ ਹੁੰਦਾ ਸਗੋਂ 24 ਘੰਟੇ ਦੇ ਅੰਦਰ ਹੀ ਸਰੀਰ ਖੂਨ ਮੁੜ ਤੋਂ ਬਣਾ ਲੈਂਦਾ ਹੈ ।
ਇਸ ਮੌਕੇ ਉਹਨਾਂ ਨੇ ਕਿਹਾ ਕਿ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੱਲੋਂ ਇਹ ਇੱਕ ਬਹੁਤ ਹੀ ਵੱਡਾ ਸਮਾਜ ਸੇਵਾ ਦਾ ਕੰਮ ਕੀਤਾ ਗਿਆ ਹੈ। ਅੱਜ ਦੇ ਇਸ ਮੈਗਾ ਖੂਨ ਦਾਨ ਕੈਂਪ ਵਿੱਚ ਨਾ ਕੇਵਲ ਫਾਜ਼ਲਕਾ ਸਗੋਂ ਹੋਰ ਜਿਲਿਆਂ ਤੋਂ ਵੀ ਬਲੱਡ ਬੈਂਕਾਂ ਦੀਆਂ ਟੀਮਾਂ ਆਈਆਂ ਸਨ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚਾੜਿਆ ਗਿਆ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਖੂਨ ਦਾਨ ਕੀਤਾ।
ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਧਰਮ ਪਤਨੀ ਖੁਸ਼ਬੂ ਸਾਵਣ ਸੁੱਖਾ ਸਵਨਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸ੍ਰੀ ਰਾਮ ਕਿਰਪਾ ਸੇਵਾ ਸੰਘ ਦੇ ਮੁਖੀ ਸ੍ਰੀ ਰਾਜੀਵ ਕੁਕਰੇਜਾ ਨੇ ਸਾਰੇ ਖੂਨਦਾਨੀਆਂ ਦਾ ਧੰਨਵਾਦ ਕੀਤਾ ਅਤੇ ਇਸ ਕੈਂਪ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲਿਆਂ ਦਾ ਵੀ ਸ਼ੁਕਰਾਨਾ ਕੀਤਾ
© 2022 Copyright. All Rights Reserved with Arth Parkash and Designed By Web Crayons Biz