ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ
ਹਥਿਆਰਬੰਦ ਸੈਨਾਵਾਂ ਲਈ 'ਫੀਡਰ ਇੰਸਟੀਚਿਊਟ' ਵਜੋਂ ਉੱਭਰਿਆ ਐਮ.ਆਰ.ਐਸ.ਏ.ਐਫ.ਪੀ.ਆਈ: ਡਾਇਰੈਕਟਰ ਐਚ ਐਸ ਚੌਹਾਨ
ਚੰਡੀਗੜ੍ਹ, 18 ਜੂਨ:
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਵੱਕਾਰੀ "ਅਚੀਵਰ ਐਵਾਰਡਜ਼" ਨਾਲ ਸਨਮਾਨਿਤ ਕੀਤਾ ਗਿਆ।
ਇਸ ਸਮਾਰੋਹ ਦੀ ਪ੍ਰਧਾਨਗੀ ਸੰਸਥਾ ਦੇ ਸੰਸਥਾਪਕ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ (ਸੇਵਾਮੁਕਤ) ਬੀ ਐਸ ਗਰੇਵਾਲ, ਵੀ ਐਸ ਐਮ ਨੇ ਕੀਤੀ।
ਇਸ "ਅਚੀਵਰ ਐਵਾਰਡ" ਸਮਾਰੋਹ ਵਿੱਚ ਏ ਐਫ ਪੀ ਆਈ ਦੇ 24 ਵਿਸ਼ੇਸ਼ ਸਾਬਕਾ ਕੈਡਿਟਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚੋਂ ਅੱਠ ਕੈਡਿਟਾਂ ਨੇ ਹਾਲ ਹੀ ਵਿੱਚ ਮਈ/ਜੂਨ 2025 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ।
ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਕਮਿਸ਼ਨ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਮ.ਆਰ.ਐਸ.ਐਫ.ਪੀ.ਆਈ. ਵਿਖੇ ਉਨ੍ਹਾਂ ਦੀ ਸਿਖਲਾਈ, ਉਨ੍ਹਾਂ ਦੇ ਕਰੀਅਰ ਲਈ ਲਾਂਚਪੈਡ ਵਜੋਂ ਕੰਮ ਕਰੇਗੀ। ਉਨ੍ਹਾਂ ਨੇ ਐਨ.ਡੀ.ਏ. ਗ੍ਰੈਜੂਏਟਸ ਨੂੰ ਅੱਗੇ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਏ.ਐਫ.ਪੀ.ਆਈ. ਫੈਕਲਟੀ ਦੇ ਸਮਰਪਣ ਦੀ ਸ਼ਲਾਘਾ ਕੀਤੀ।
ਸੰਸਥਾ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ ਸੰਸਥਾ ਦੇ 255 ਕੈਡਿਟ ਐਨ.ਡੀ.ਏ. ਅਤੇ ਹੋਰ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ 178 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਜੁਆਇਨ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 15 ਕੈਡਿਟਾਂ ਨੂੰ ਪਹਿਲਾਂ ਹੀ ਐਨ.ਡੀ.ਏ./ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਤੋਂ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ ਅਤੇ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਮੇਜਰ ਜਨਰਲ ਚੌਹਾਨ ਨੇ ਹਥਿਆਰਬੰਦ ਸੈਨਾਵਾਂ ਲਈ ਇੱਕ 'ਫੀਡਰ ਸੰਸਥਾ' ਵਜੋਂ ਐਮ ਆਰ ਐਸ ਏ ਐਫ ਪੀ ਆਈ ਇੰਸਟੀਚਿਊਟ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਹ ਸੰਸਥਾ ਸਫ਼ਲਤਾ ਦੀਆਂ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ, ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।
© 2022 Copyright. All Rights Reserved with Arth Parkash and Designed By Web Crayons Biz