Hindi
WhatsApp Image 2025-06-19 at 2

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਮਹਾਮਾਰੀ ਅਫਸਰ

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਮਹਾਮਾਰੀ ਅਫਸਰ

ਫ਼ਾਜ਼ਿਲਕਾ, 19 ਜੂਨ 

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਮਹਾਮਾਰੀ ਅਫਸਰ ਫਾਜ਼ਿਲਕਾ ਡਾਕਟਰ ਸੁਨੀਤਾ ਅਤੇ ਸੀਨੀਅਰ ਮੈਡੀਕਲ ਅਫਸਰ ਖੁਈ ਖੇੜਾ ਡਾ: ਵਿਕਾਸ ਗਾਂਧੀ ਜੀ  ਦੀ ਯੋਗ ਅਗੁਵਾਈ ਵਿੱਚ ਅੱਜ ਪਿੰਡ ਉਸਮਾਨ ਖੇੜਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਇਸ ਕੈਂਪ ਵਿੱਚ ਸਿਹਤ ਵਿਭਾਗ ਦੇ ਕਰਮਚਾਰੀ ਸ੍ਰੀ ਮਨੋਹਰ ਲਾਲ ਨੇ ਮਲੇਰੀਆ ਬੁਖਾਰ ਹੋਣ ਦੇ ਕਾਰਨਾਂ, ਲੱਛਣਾਂ ਅਤੇ ਸਾਵਧਾਨੀਆਂ ਬਾਰੇ ਵਿਸਥਾਰ ਪੂਰਵਕ ਦੱਸਿਆ ਉਹਨਾਂ ਨੇ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਏਨਾਫਲੀਜ ਮੱਛਰ ਦੇ ਕੱਟਣ ਨਾਲ ਹੁੰਦਾ ਹੈ । ਮਲੇਰੀਆ ਬੁਖਾਰ ਫੈਲਾਉਣ ਵਾਲਾ ਮੱਛਰ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਦੇ ਹੋਣ ਤੇ ਠੰਡ ਅਤੇ ਕਾਂਬੇ ਨਾਲ ਬੁਖਾਰ ਚੜਦਾ ਹੈ ਅਤੇ ਥਕਾਵਟ ਮਹਿਸੂਸ ਹੁੰਦੀ ਹੈ। ਸਿਰ ਦਰਦ ਹੁੰਦਾ ਹੈ। ਅਤੇ ਬੁਖਾਰ ਉਤਰਨ ਤੋਂ ਬਾਅਦ ਸਾਰਾ ਸਰੀਰ ਪਸੀਨੋ ਪਸੀਨ ਹੋ ਜਾਂਦਾ ਹੈ ਉਹਨਾਂ ਨੇ ਦੱਸਿਆ ਕਿ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜਾ ਰਹਿਣ ਦਿਓ । ਜਿੱਥੇ ਪਾਣੀ ਖੜਾ ਹੈ ਉਥੇ ਮਿੱਟੀ ਪਾਉਣੀ ਚਾਹੀਦੀ ਹੈ ।ਨਾਲੀਆਂ ਵਿੱਚ ਸੜਿਆ ਤੇਲ ਪਾਉਣਾ ਚਾਹੀਦਾ ਹੈ ।ਇਸ ਤੋਂ ਇਲਾਵਾ ਵਰਤੋਂ ਵਿੱਚ ਆਉਣ ਵਾਲੇ ਕੁੱਲਰਾਂ ਅਤੇ ਡਰਮਾ ਖਾਲੀ ਡੱਬਿਆਂ ਗਮਲੇ ਟਾਇਰਾਂ ਆਦਿ ਵਿੱਚ ਪਾਣੀ ਨਾ ਖੜਾ ਰਹਿਣ ਦਿਓ । ਰਾਤ ਨੂੰ ਸੋਣ ਵੇਲੇ ਮੱਛਰਦਾਨੀ ਦੀ ਵਰਤੋਂ ਕਰੋ। ਪੂਰੀ ਬਾਜੂ ਦੇ ਕੱਪੜੇ ਪਾਓ । ਬੁਖਾਰ ਹੋਣ ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾਕੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

 


Comment As:

Comment (0)