Hindi
1000333559

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਲਾਹੇਵੰਦ : ਵਧੀਕ ਡਿਪਟੀ ਕਮਿਸ਼ਨਰ

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਲਾਹੇਵੰਦ : ਵਧੀਕ ਡਿਪਟੀ ਕਮਿਸ਼ਨਰ

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਲਾਹੇਵੰਦ : ਵਧੀਕ ਡਿਪਟੀ ਕਮਿਸ਼ਨਰ

 

- ਕਿਹਾ, ਜਲੰਧਰ ’ਚ ਭਾਗੀਦਾਰਾਂ ਦਾ ਜੀਵਨ ਬਦਲ ਰਹੀ ਸੀ.ਐਮ. ਦੀ ਯੋਗਸ਼ਾਲਾ

 

- ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਈ.ਐਸ.ਆਈ. ਹਸਪਤਾਲ ’ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੈਂਕੜੇ ਲੋਕਾਂ ਨੇ ਕੀਤਾ ਯੋਗ ਅਭਿਆਸ

 

ਜਲੰਧਰ, 21 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਯੋਗ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਲਾਹੇਵੰਦ ਦੱਸਦਿਆਂ ਜਲੰਧਰ ਦੇ ਲੋਕਾਂ ਨੂੰ ਫਿੱਟ ਰਹਿਣ ਅਤੇ ਖੁਸ਼ਹਾਲ ਜੀਵਨ ਲਈ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ।

ਉਹ ਅੱਜ ਇੱਥੇ ਈ.ਐਸ.ਆਈ. ਹਸਪਤਾਲ ਜਲੰਧਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਜਿਸ ਦਾ ਵਿਸ਼ਾ ‘ਇੱਕ ਧਰਤੀ, ਇੱਕ ਸਿਹਤ ਲਈ ਯੋਗ’ ਸੀ।

   ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤਮੰਦ ਅਤੇ ਪ੍ਰਗਤੀਸ਼ੀਲ ਜੀਵਨ ਲਈ ਦੇਸ਼ ਵਿੱਚ ਸਦੀਆਂ ਤੋਂ ਯੋਗ ਦੀ ਪ੍ਰੰਪਰਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਜਦੋਂ ਤਣਾਅਪੂਰਨ ਜੀਵਨ ਅਤੇ ਗਲਤ ਜੀਵਨ ਸ਼ੈਲੀ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਮਨੁੱਖੀ ਜ਼ਿੰਦਗੀ ਲਈ ਗੰਭੀਰ ਖ਼ਤਰਾ ਪੈਦਾ ਕਰ ਰਹੀਆਂ ਹਨ, ਤਾਂ ਅਜਿਹੇ ਵਿੱਚ ਯੋਗ ਸਾਨੂੰ ਬਿਮਾਰੀਆਂ ਤੋਂ ਬਚਾਉਣ ਵਿੱਚ ਬਹੁਤ ਮਦਦਗਾਰ ਹੋ ਸਕਦਾ ਹੈ।

  ਉਨ੍ਹਾਂ ਕਿਹਾ ਕਿ ਯੋਗ ਦੀ ਮਹੱਤਤਾ ਨੂੰ ਸਮਝਦੇ ਹੋਏ ਪੰਜਾਬ ਸਰਕਾਰ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਪ੍ਰੋਗਰਾਮ ਸ਼ੁਰੂ ਕੀਤਾ ਗਿਆ, ਜਿਸ ਵਿੱਚ ਸਰਕਾਰ ਵੱਲੋਂ ਮੁਫ਼ਤ ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ 155 ਤੋਂ ਵੱਧ ਅਜਿਹੀਆਂ ਕਲਾਸਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ 5000 ਤੋਂ ਵੱਧ ਭਾਗੀਦਾਰ ਯੋਗਾ ਟ੍ਰੇਨਰਾਂ ਦੀ ਨਿਗਰਾਨੀ ਹੇਠ ਯੋਗ ਦੇ ਸਿਹਤ ਸਬੰਧੀ ਲਾਭ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗ ਲਈ ਕੱਢਣ ਦੀ ਅਪੀਲ ਕੀਤੀ, ਤਾਂ ਜੋ ਉਹ ਸਿਹਤਮੰਦ ਜੀਵਨ ਦੇ ਲਾਭ ਪ੍ਰਾਪਤ ਕਰ ਸਕਣ।

ਇਸ ਤੋਂ ਪਹਿਲਾਂ ਜ਼ਿਲ੍ਹਾ ਆਯੂਰਵੇਦਿਕ ਅਫ਼ਸਰ ਡਾ. ਵੀਨੂ ਖੰਨਾ ਨੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪਹੁੰਚਣ 'ਤੇ ਪਤਵੰਤਿਆਂ ਦਾ ਸਵਾਗਤ ਕੀਤਾ। ਆਯੁਰਵੇਦਿਕ ਵਿਭਾਗ ਦੇ ਮਾਹਿਰ ਯੋਗਾ ਇੰਸਟ੍ਰਕਟਰਜ਼ ਵੱਲੋਂ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਣਾਂ ਬਾਰੇ ਸਿਖ਼ਲਾਈ ਦਿੱਤੀ ਗਈ।


Comment As:

Comment (0)