Hindi
IMG-20250623-WA0013_1

ਵਿਧਾਇਕ ਨੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਵਿਧਾਇਕ ਨੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਵਿਧਾਇਕ ਨੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਦਿੱਤੀ ਵਧਾਈ

 ਫਾਜ਼ਿਲਕਾ 23 ਜੂਨ

 ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇਥੇ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਸਮੇਤ ਵੱਖ-ਵੱਖ ਹੋਰ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ । ਉਹਨਾਂ ਨੇ ਕਿਹਾ ਕਿ ਇਹਨਾਂ ਨਿਯੁਕਤੀਆਂ ਨਾਲ ਪਾਰਟੀ ਹੋਰ ਮਜਬੂਤ ਹੋਈ ਹੈ ਅਤੇ ਸਰਕਾਰ ਦੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ ਘਰ  ਪਹੁੰਚਾਉਣ ਵਿੱਚ ਸੌਖ ਹੋਵੇਗੀ। ਉਨਾ ਨੇ ਇਸ ਮੌਕੇ ਪੰਜਾਬ ਸਮਾਜੀਕ ਸੁਰੱਖਿਆ ਬੋਰਡ ਦੇ ਨਵੇਂ ਨਿਯੁਕਤ ਮੈਂਬਰ ਸੁਰਜੀਤ ਸਿੰਘ , ਜਿਲ੍ਾ ਸਕੱਤਰ ਨਰੇਸ਼ ਸਿੰਘ ਘੁਬਾਇਆ ਨੂੰ ਵੀ ਉਹਨਾਂ ਦੀ ਨਿਯੁਕਤੀ ਤੇ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ ।

 

ਵਿਧਾਇਕ ਨਰਿੰਦਰ ਪਲ ਸਿੰਘ ਸਵਨਾ ਨੇ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਪਾਰਟੀ ਇਹਨਾਂ ਸਕੀਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰੇਗੀ।

 


Comment As:

Comment (0)