Hindi
2

ਸਪੀਕਰ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

 

ਕੋਟਕਪੂਰਾ 29 ਜੂਨ (2025  )

 

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹੋਏ ਅੱਜ ਬਲਾਕ ਕੋਟਕਪੂਰਾ ਦੇ ਪਿੰਡ ਖਾਰਾ ਦੇ ਗੁਰਦੁਆਰਾ ਸਾਹਿਬ ਵਿਖੇ ਮਾਤਾ ਸੁਖਦੇਵ ਕੌਰ ਦੇ ਭੋਗ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

 

ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਕੋਟਕਪੂਰਾ ਵਿਖੇ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ 6 ਸਾਲ ਪੂਰੇ ਹੋਣ ਤੇ ਕਰਵਾਏ ਗਏ ਕੀਰਤਨ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਗੁਰੂ ਮਹਾਰਾਜ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾ ਇਲਾਕਾ ਨਿਵਾਸੀਆਂ ਨੂੰ ਪਾਣੀ ਦੀ ਨਿਕਾਸੀ ਦਾ ਪੱਕੇ ਤੌਰ ਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ ਅਤੇ ਕਿਹਾ ਕਿ ਇਸ ਦਾ ਹੱਲ ਬਹੁਤ ਹੀ ਜਲਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹ ਮਾਈ ਗੋਦੜੀ ਸਾਹਿਬ ਵਿਖੇ ਵੀ ਨਤਮਸਤਕ ਹੋਏ।

 

ਇਸ ਮੌਕੇ ਗੁਰਦਆਰਾ ਦੀ ਸਾਰੀ ਕਮੇਟੀ ਪ੍ਰਧਾਨ ਸ਼ਰਨਜੀਤ ਸਿੰਘ ਮੁੱਕਰ, ਬੌਬੀ ਜੱਸਲ ਖਜਾਨਚੀ ਜਗਦੇਵ ਸਿੰਘ ਅਤੇ ਜਸਮੇਲ ਸਿੰਘ ਪੁਰਬਾ ਪੰਜਾਬ ਪਗੜੀ ਹਾਊਸ, ਪਾਰਟੀ ਦੇ ਆਹੁਦੇਦਾਰ ਸਿਮਰਨਜੀਤ ਸਿੰਘ, ਅਰੁਣ ਚਾਵਲਾ ਅਤੇ ਇਲਾਕ ਨਿਵਾਸੀ ਹਾਜ਼ਰ ਸਨ।


Comment As:

Comment (0)