ਡੇਅਰੀ ਵਿਕਾਸ ਵਿਭਾਗ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 7 ਤੋਂ ਸ਼ੁਰੂ
ਡੇਅਰੀ ਵਿਕਾਸ ਵਿਭਾਗ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 7 ਤੋਂ ਸ਼ੁਰੂ
ਹੁਸ਼ਿਆਰਪੁਰ, 2 ਜੁਲਾਈ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 7 ਜੁਲਾਈ, 2025 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹੁਸ਼ਿਆਰਪੁਰ ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 4 ਜੁਲਾਈ ਤੱਕ ਅਰਜ਼ੀਆਂ ਦੇ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਉਮੀਦਵਾਰ ਜੋ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ 01882-220025 ਅਤੇ 98722-77136 ‘ਤੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।