Hindi
1000339712

ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ’ਚ ਬੀ.ਐਲ.ਓਜ਼ ਦਾ ਅਹਿਮ ਯੋਗਦਾਨ : ਸੰਯੁਕਤ ਮੁੱਖ ਚੋਣ ਅਫ਼ਸਰ

ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ’ਚ ਬੀ.ਐਲ.ਓਜ਼ ਦਾ ਅਹਿਮ ਯੋਗਦਾਨ : ਸੰਯੁਕਤ ਮੁੱਖ ਚੋਣ ਅਫ਼ਸਰ

ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ’ਚ ਬੀ.ਐਲ.ਓਜ਼ ਦਾ ਅਹਿਮ ਯੋਗਦਾਨ : ਸੰਯੁਕਤ ਮੁੱਖ ਚੋਣ ਅਫ਼ਸਰ

 

ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਬੀ.ਐਲ.ਓਜ਼ ਲਈ ਕਰਵਇਆ ਟ੍ਰੇਨਿੰਗ ਸੈਸ਼ਨ, ਕੰਮ ਤੇ ਜ਼ਿੰਮੇਵਾਰੀਆਂ ਸਬੰਧੀ ਦਿੱਤੀ ਸਿਖ਼ਲਾਈ

 

ਜਲੰਧਰ, 4 ਜੁਲਾਈ : ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਵਿੱਚ ਬੂਥ ਲੈਵਲ ਅਫ਼ਸਰਾਂ ਦੀ ਭੂਮਿਕਾ ਨੂੰ ਅਹਿਮ ਕਰਾਰ ਦਿੰਦਿਆਂ ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਸਕੱਤਰ ਸਿੰਘ ਬੱਲ ਨੇ ਬੀ.ਐਲ.ਓਜ਼ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੱਤਾ।

ਸ਼੍ਰੀ ਬੱਲ ਅੱਜ ਇਥੇ ਬੀ.ਐਲ.ਓਜ਼ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ, ਜਲੰਧਰ ਵਿਖੇ ਆਪਣੇ ਕੰਮ ਅਤੇ ਜ਼ਿੰਮਵਾਰੀਆਂ ਸਬੰਧੀ ਦਿੱਤੀ ਜਾ ਰਹੀ ਟ੍ਰੇਨਿੰਗ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ ਬੀ.ਐਲ.ਓਜ਼ ਵੱਲੋਂ ਕੀਤੇ ਜਾ ਰਹੇ ਮਹੱਤਪੂਰਣ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਬੀ.ਐਲ.ਓਜ਼ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੀ ਡਿਊਟੀ ਹੋਰ ਵੀ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ ਜਲੰਧਰ ਛਾਉਣੀ ਵਿੱਚ ਤਾਇਨਾਤ ਸਮੂਹ ਬੀ.ਐਲ.ਓਜ਼ ਨੂੰ 5 ਬੈਚਾਂ ਵਿੱਚ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਜੋ ਕਿ 9 ਜੁਲਾਈ 2025 ਤੱਕ ਚੱਲੇਗੀ।

ਇਸ ਮੌਕੇ ਰਿਜ਼ਨਲ ਟਰਾਂਸਪੋਰਟ ਅਫ਼ਸਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 37-ਜਲੰਧਰ ਛਾਉਣੀ ਅਮਨਪਾਲ ਸਿੰਘ ਨੇ ਸਮੂਹ ਬੀ.ਐਲ.ਓਜ਼ ਨੂੰ ਵੋਟਰ ਸੂਚੀਆਂ ਸਬੰਧੀ ਦਿੱਤੀ ਜਾ ਰਹੀ ਟ੍ਰੇਨਿੰਗ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਮਨਿੰਦਰਪਾਲ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਮਨਦੀਪ ਕੌਰ ਅਤੇ ਸਮੂਹ ਬੀ.ਐਲ.ਓਜ਼ ਵੀ ਮੌਜੂਦ ਸਨ।


Comment As:

Comment (0)