Hindi

ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

 

ਨਿਰਧਾਰਤ ਸਮੇਂ ਵਿੱਚ ਰਿਪੋਰਟ ਦੇਵੇਗੀ ਕਮੇਟੀ

 

ਕਮੇਟੀ ਦੀਆਂ ਸਿਫਾਰਸ਼ਾਂ 'ਤੇ ਸਰਕਾਰ ਕਰੇਗੀ ਕਾਰਵਾਈ

ਚੰਡੀਗੜ੍ਹ, 5 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਖਾੜਾ ਵਿੱਚ ਲਾਏ ਜਾ ਰਹੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸਥਾਈ ਹੱਲ ਲਈ ਪਿੰਡ ਵਾਸੀਆਂ ਅਤੇ ਮਾਹਿਰਾਂ ਦੀ ਸਾਂਝੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂ ਗੁਰਤੇਜ ਸਿੰਘ ਤੇ ਹੋਰ ਨੁਮਾਇੰਦਿਆਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਪਿੰਡ ਵਾਸੀਆਂ ਵੱਲੋਂ ਕੀਤੇ ਜਾ ਰਹੇ ਇਤਰਾਜ਼ ਅਤੇ ਖ਼ਦਸ਼ਿਆਂ ਦੇ ਇਕ-ਇਕ ਨੁਕਤੇ ਨੂੰ ਗੰਭੀਰਤਾ ਨਾਲ ਵਿਚਾਰੇਗੀ। ਇਹ ਕਮੇਟੀ ਪੂਰੀ ਪੜਤਾਲ ਤੋਂ ਬਾਅਦ ਆਪਣੀਆਂ ਸਿਫਾਰਸ਼ਾਂ ਦੇਵੇਗੀ ਜਿਸ ਤੋਂ ਬਾਅਦ ਸਰਕਾਰ ਲੋੜੀਂਦੇ ਕਦਮ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਨਿਰਧਾਰਤ ਸਮੇਂ ਵਿੱਚ ਆਪਣੀ ਰਿਪੋਰਟ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੇ ਹਿੱਤ ਮਹਿਫੂਜ਼ ਰੱਖਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ 'ਤੇ ਜਾਣੂੰ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ  ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਮੰਤਰੀ ਨੇ ਘੁੰਗਰਾਲੀ ਪਿੰਡ ਦੇ ਬਾਇਓਗੈਸ ਪਲਾਂਟ ਦੀ ਵੀ ਮਿਸਾਲ ਦਿੱਤੀ ਜਿਸ ਨੂੰ ਪਿੰਡ ਦੀ ਸਹਿਮਤੀ ਨਾਲ ਚਾਲੂ ਕੀਤਾ ਗਿਆ ਸੀ। ਮੀਟਿੰਗ ਦੌਰਾਨ ਘੁੰਗਰਾਲੀ ਪਿੰਡ ਦੇ ਨੁਮਾਇੰਦੇ ਨੇ ਆਪਣਾ ਤਜਰਬਾ ਸਾਂਝਾ ਕੀਤਾ।
ਪਿੰਡ ਅਖਾੜਾ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀ ਕਮੇਟੀ ਨੂੰ ਪੂਰਾ ਸਹਿਯੋਗ ਦੇਣਗੇ ਤਾਂ ਕਿ ਇਸ ਮਸਲੇ ਦਾ ਸੁਖਾਵਾਂ ਹੱਲ ਕੱਢਿਆ ਜਾ ਸਕੇ।


Comment As:

Comment (0)