ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਵਿਖੇ ਦਾਖਲੇ ਸ਼ੁਰੂ
ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਵਿਖੇ ਦਾਖਲੇ ਸ਼ੁਰੂ
ਬਰਨਾਲਾ, 5 ਜੁਲਾਈ
ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਵਿਖੇ ਸੈਸ਼ਨ 2025—26 ਵਿੱਚ ਚੱਲ ਰਹੇ ਪੰਜ ਡਿਪਲੋਮਾਂ ਕੋਰਸਾਂ ਵਿੱਚ ਵੱਖ—ਵੱਖ ਸਕਾਲਰਸ਼ਿਪ ਸਕੀਮਾਂ ਅਧੀਨ ਤਕਨੀਕੀ ਸਿੱਖਿਆ ਪ੍ਰਾਪਤ ਕਰਕੇ ਲੜਕੇ ਅਤੇ ਲੜਕੀਆਂ ਆਪਣਾ ਭਵਿੱਖ ਬਣਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਵੱਲੋਂ ਆਨ ਲਾਈਨ ਪਹਿਲੀ ਕੌਂਸਲਿੰਗ ਦੀ ਰਜਿਸਟ੍ਰੇਸ਼ਨ ਖਤਮ ਹੋ ਚੁੱਕੀ ਹੈ ਅਤੇ ਹੁਣ ਦੂਸਰੀ ਕੌਂਸਲਿੰਗ 2 ਜੁਲਾਈ 2025 ਤੋਂ ਸ਼ੁਰੂ ਹੋ ਚੁੱਕੀ ਹੈ। ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਨ ਲਾਈਨ ਰਜਿਸਟ੍ਰੇਸ਼ਨ ਮਿਤੀ 14 ਜੁਲਾਈ 2025 ਤੱਕ ਰਜਿਸਟ੍ਰੇਸ਼ਨ ਕਾਲਜ ਪਹੁੰਚ ਕੇ ਕਰਵਾ ਸਕਦੇ ਹਨ, ਜਿਸ ਦਾ ਰਿਜਲਟ 18 ਜੁਲਾਈ 2025 ਨੂੰ ਆਉਣਾ ਹੈ।
ਉਹਨਾਂ ਦੱਸਿਆ ਕਿ ਕਾਲਜ ਵਿਖੇ ਇਲੈਕਟ੍ਰੀਕਲ ਇੰਜੀਨੀਅਰਿੰਗ, ਸਿਵਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਇੰਜੀਨੀਅਰਿੰਗ ਅਤੇ ਇਲੈੱਕਟ੍ਰੋਨਿਕਸ ਕਮਿਊਨੀਕੇਸ਼ਨ ਇੰਜੀਨੀਅਰਿੰਗ (ECE) ਕੋਰਸਾਂ ਵਿੱਚ 10ਵੀਂ ਪਾਸ ਵਿਦਿਆਰਥੀ ਦਾਖਲਾ ਲੈਣ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਕਾਲਜ ਵਿਖੇ ਕੇਂਦਰ/ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਜਿਵੇਂ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਐਸ.ਸੀ./ਓ.ਬੀ.ਸੀ. ਨੈਸ਼ਨਲ ਸਕਾਲਰਸ਼ਿਪ ਅਧੀਨ ਘੱਟ ਗਿਣਤੀ ਵਰਗ ਦੇ ਵਿਦਿਆਰਥੀ ਵਜੀਫੇ ਦਾ ਲਾਭ ਲੈ ਸਕਦੇ ਹਨ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਵਜੀਫਾ ਯੋਜਨਾ ਅਧੀਨ ਹਰ ਵਰਗ ਦੇ ਵਿਦਆਰਥੀਆਂ ਦੀ 10ਵੀਂ/12ਵੀਂ ਦੇ ਨੰਬਰਾਂ ਅਨੁਸਾਰ ਟਿਊਸ਼ਨ ਫੀਸ ਮੁਆਫ਼ ਕੀਤੀ ਜਾ ਰਹੀ ਹੈ, ਜਿਸ ਦਾ ਲਾਭ ਸਿਰਫ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਹੀ ਦਿੱਤਾ ਜਾਂਦਾ ਹੈ।
ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਕਾਲਜ ਵਿਖੇ ਪਹੁੰਚ ਕੇ ਜਾਂ ਮੋਬਾਇਲ ਨੰ.99148—27134 'ਤੇ ਸੰਪਰਕ ਕਰਕੇ ਕੋਰਸਾਂ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।