Hindi
images (8)

ਬੁਢਲਾਡਾ ਵਿਖੇ ਗਿੱਟੀਆਂ ਬਣਾਉਣ ਵਾਲੀ ਫੈਕਟਰੀ ਦੀ ਲੋਕ ਸਮੱਸਿਆ ਦਾ ਸਿਹਤ ਮੰਤਰੀ ਨੇ ਲਿਆ ਨੋਟਿਸ

ਬੁਢਲਾਡਾ ਵਿਖੇ ਗਿੱਟੀਆਂ ਬਣਾਉਣ ਵਾਲੀ ਫੈਕਟਰੀ ਦੀ ਲੋਕ ਸਮੱਸਿਆ ਦਾ ਸਿਹਤ ਮੰਤਰੀ ਨੇ ਲਿਆ ਨੋਟਿਸ

ਬੁਢਲਾਡਾ ਵਿਖੇ ਗਿੱਟੀਆਂ ਬਣਾਉਣ ਵਾਲੀ ਫੈਕਟਰੀ ਦੀ ਲੋਕ ਸਮੱਸਿਆ ਦਾ ਸਿਹਤ ਮੰਤਰੀ ਨੇ ਲਿਆ ਨੋਟਿਸ

 

ਕਿਹਾ, ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ

 

ਪੀੜਤ ਲੋਕਾਂ ਦੇ ਇਲਾਜ਼ ਲਈ ਸਿਹਤ ਵਿਭਾਗ ਨੂੰ ਕੈਂਪ ਲਗਾਉਣ ਦੀ ਹਦਾਇਤ

 

*ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮਾਪਦੰਡਾਂ ਅਨੁਸਾਰ ਕੀਤੀ ਜਾਵੇਗੀ ਜਾਂਚ—ਸਿਹਤ ਮੰਤਰੀ ਡਾ. ਬਲਬੀਰ ਸਿੰਘ*

 

ਮਾਨਸਾ, 17 ਜੁਲਾਈ:

ਮੀਡੀਆ ਰਾਹੀਂ ਪ੍ਰਸਾਰਿਤ ਇਕ ਖ਼ਬਰ ਦਾ ਨੋਟਿਸ ਲੈਂਦਿਆਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸਾਸ਼ਨ ਮਾਨਸਾ ਨੂੰ ਬੁਢਲਾਡਾ ਵਿਖੇ ਗਿੱਟੀਆਂ ਬਣਾਉਣ ਵਾਲੀ ਫੈਕਟਰੀ ਦੀ ਸਮੱਸਿਆ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਇਸ ਦਾ ਢੁੱਕਵਾਂ ਹੱਲ ਕਰਨ ਅਤੇ ਪੀੜਤ ਲੋਕਾਂ ਦੇ ਇਲਾਜ਼ ਲਈ ਵਿਸ਼ੇਸ਼ ਸਿਹਤ ਕੈਂਪ ਲਗਾਉਣ ਦੀ ਹਦਾਇਤ ਕੀਤੀ ਹੈ।

 

      ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਫੈਕਟਰੀ ਦੀ ਪ੍ਰਦੂਸ਼ਣ ਕੰਟਰੋਲ ਬੋਰਡ ਰਾਹੀਂ ਜਾਂਚ ਕਰਵਾਈ ਜਾਵੇਗੀ ਅਤੇ ਇਹ ਨਿਸ਼ਚਿਤ ਕੀਤਾ ਜਾਵੇਗਾ ਕਿ ਫੈਕਟਰੀ 'ਚੋਂ ਨਿਕਲਣ ਵਾਲਾ ਧੂੰਆਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੇ ਮਾਪਦੰਡਾਂ ਅਨੁਸਾਰ ਹੋਵੇ ਜਿਸ ਦਾ ਨਜ਼ਦੀਕੀ ਆਬਾਦੀ 'ਤੇ ਕੋਈ ਪ੍ਰਭਾਵ ਨਾ ਪਵੇ।

 

      ਸਿਹਤ ਮੰਤਰੀ ਨੇ ਕਿਹਾ ਕਿ ਵਪਾਰ ਦੀ ਪ੍ਰਫੁੱਲਤਾ ਵੀ ਜ਼ਰੂਰੀ ਹੈ ਜਿਸ ਨਾਲ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਮਿਲਦਾ ਹੈ ਪ੍ਰੰਤੂ ਇਸ ਦੇ ਨਾਲ ਨਾਲ ਲੋਕਾਂ ਦੀ ਸਿਹਤ ਵੀ ਜ਼ਰੂਰੀ ਹੈ। ਕਿਸੇ ਵਪਾਰ ਨਾਲ ਕਿਸੇ ਵੀ ਨਾਗਰਿਕ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ ਇਸ ਨੂੰ ਯਕੀਨੀ ਬਣਾਇਆ ਜਾਵੇਗਾ।

 

     ਡਿਪਟੀ ਕਮਿਸ਼ਨਰ ਮਾਨਸਾ, ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਬੁਢਲਾਡਾ ਵਿਖੇ ਸਥਿਤ ਇਸ ਫੈਕਟਰੀ ਵਿਚ ਰਹਿੰਦ ਖੂੰਹਦ ਤੋਂ ਗਿੱਟੀਆਂ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ ਜਿਸ ਨੂੰ ਅੱਗੇ ਭੱਠੇ ਵਾਲਿਆਂ ਨੂੰ ਸਪਲਾਈ ਕੀਤਾ ਜਾਂਦਾ ਹੈ। 

   

      ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਇਸ ਫੈਕਟਰੀ ਤੋਂ ਲੋਕਾਂ ਨੂੰ ਸਿਹਤ ਸਮੱਸਿਆ ਆ ਰਹੀ ਹੈ ਜਿਸ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਕੀਤੀ ਹੈ, ਜਿਸ ਤਹਿਤ ਫੈਕਟਰੀ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਅਨੁਸਾਰ ਮਾਪਦੰਡਾਂ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

 

     ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਿ ਕਿ ਫੈਕਟਰੀ ਵਿਚ ਚਲ ਰਹੇ ਕੰਮ ਦੀ ਪ੍ਰਕਿਰਿਆ ਨਾਲ ਨਜ਼ਦੀਕ ਰਹਿਣ ਵਾਲੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਵੇ ਅਤੇ ਵਪਾਰ ਵੀ ਚਲਦਾ ਰਹੇ।

 

     ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਫੈਕਟਰੀ ਨਜ਼ਦੀਕ ਰਹਿਣ ਵਾਲੇ ਲੋਕਾਂ ਦੇ ਇਲਾਜ਼ ਲਈ ਕੈਂਪ ਲਗਾਇਆ ਜਾਵੇਗਾ ਤਾਂ ਜੋ ਪੀੜਤ ਲੋਕਾਂ ਦਾ ਇਲਾਜ਼ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਜਾ ਚੁੱਕੀ ਹੈ।


Comment As:

Comment (0)