ਖਿਡਾਰੀ ਭਾਵਿਕ ਜੈਨ, ਹਰਨਵ ਸਿੰਘ ਅਤੇ ਹਰਸ਼ਿਕਾ ਦਾ ਫਿਰੋਜ਼ਪੁਰ ਪਹੁੰਚਣ ਤੇ ਵਿਧਾਇਕ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਕੀਤਾ
ਖਿਡਾਰੀ ਭਾਵਿਕ ਜੈਨ, ਹਰਨਵ ਸਿੰਘ ਅਤੇ ਹਰਸ਼ਿਕਾ ਦਾ ਫਿਰੋਜ਼ਪੁਰ ਪਹੁੰਚਣ ਤੇ ਵਿਧਾਇਕ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਕੀਤਾ ਸਵਾਗਤ
ਫਿਰੋਜ਼ਪੁਰ 1 ਅਗਸਤ 2025
20ਵੀਂ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਜੋ ਕਿ 15 ਜੁਲਾਈ ਤੋਂ 30 ਜੁਲਾਈ 2025 ਤੱਕ ਸਥਾਨ ਸਾਊਥ ਕੋਰੀਆ ਵਿੱਚ ਹੋਈਆਂ ਸਨ ਵਿੱਚ ਜੂਨੀਅਰ ਲੜਕੀਆਂ ਇਨਲਾਈਨ ਹਾਕੀ ਟੀਮ ਵਿੱਚ ਹਰਸ਼ਿਕਾ ਨੇ ਦੂਜਾ, ਇਸੇ ਇਵੈਂਟ ਲੜਕਿਆਂ ਵਿੱਚ ਹਰਨਵ ਸਿੰਘ ਅਤੇ ਭਾਵਿਕ ਜੈਨ ਨੇ ਤੀਜਾ ਸਥਾਨ ਹਾਸਿਲ ਕੀਤਾ। ਫਿਰੋਜ਼ਪੁਰ ਪਹੁੰਚਣ ਤੇ ਇਨ੍ਹਾਂ ਖਿਡਾਰੀਆਂ ਦਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ| ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਕ ਕਮਿਸ਼ਨਰ ਸ਼੍ਰੀ ਸਿਮਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਰਜਨੀਸ਼ ਕੁਮਾਰ ਦਹੀਯਾ ਨੇ ਕਿਹਾ ਕਿ ਖਿਡਾਰੀ ਹਰਸ਼ਿਕਾ ਨੇ ਜੂਨੀਅਰ ਲੜਕੀਆਂ ਇਨਲਾਈਨ ਹਾਕੀ ਟੀਮ ਵਿੱਚ ਦੂਜਾ, ਹਰਨਵ ਸਿੰਘ ਅਤੇ ਭਾਵਿਕ ਜੈਨ ਜੂਨੀਅਰ ਲੜਕਿਆਂ ਨੇ ਇਨਲਾਈਨ ਹਾਕੀ ਟੀਮ ਵਿੱਚ ਤੀਜਾ ਸਥਾਨ ਹਾਸਿਲ ਕਰਕੇ ਫਿਰੋਜਪੁਰ ਛਾਉਣੀ ਵਿਖੇ ਪੁੱਜਣ ’ਤੇ ਬਹੁਤ ਖੁਸ਼ੀ ਹੋਈ ਹੈ। ਉਹਨਾਂ ਕਿਹਾ ਕਿ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਭਾਵਿਕ ਜੈਨ, ਹਰਨਵ ਸਿੰਘ ਅਤੇ ਹਰਸ਼ਿਕਾ ਨੇ ਸਾਊਥ ਕੋਰੀਆ ਵਿੱਚ ਹੋਈਆਂ ਗੇਮਾਂ ਵਿੱਚ ਇਹ ਮੁਕਾਮ ਹਾਸਿਲ ਕਰਕੇ ਜ਼ਿਲ੍ਹੇ ਦਾ ਨਾਮ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੀ ਮੁੱਖ ਤਰਜੀਹ ਰਹੀ ਹੈ ਕਿ ਪੰਜਾਬ ਦੇ ਖਿਡਾਰੀ ਵੱਡੀਆਂ ਵੱਡੀਆਂ ਗੇਮਾਂ ਵਿੱਚ ਮੱਲਾਂ ਮਾਰਨ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੈਕਟਿਸ ਵਾਸਤੇ ਖੇਡ ਮੈਦਾਨ ਬਣਾ ਕੇ ਦੇ ਰਹੀ ਹੈ। ਉਹਨਾਂ ਕਿਹਾ ਕਿ ਖਿਡਾਰੀ ਦੇਸ਼ ਦਾ ਮਾਣ ਹੁੰਦੇ ਹਨ ਅਤੇ ਇਹਨਾਂ ਖਿਡਾਰੀਆਂ ਵੱਲੋਂ ਹੀ ਬਾਹਰਲੇ ਮੁਲਕਾਂ ਵਿੱਚ ਜਾ ਕੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕਰਨਾ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਨੇ ਇਸ ਮੌਕੇ ਖਿਡਾਰੀਆਂ ਅਤੇ ਉਨਾਂ ਦੇ ਪਰਿਵਾਰ ਵਾਲਿਆਂ, ਕੋਚ ਸਾਹਿਬਾਨਾਂ ਨੂੰ ਇਸ ਵੱਡੀ ਜਿੱਤ ਦੀ ਪ੍ਰਾਪਤੀ ਤੇ ਵਧਾਈ ਦਿੱਤੀ|
ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਖਿਡਾਰੀ ਹਰਸ਼ਿਕਾ, ਭਾਵਿਕ ਜੈਨ ਅਤੇ ਹਰਨਵ ਸਿੰਘ (ਦਾਸ ਐਂਡ ਬਰਾਊਂਨ ਵਰਲਡ ਸਕੂਲ ਫਿਰੋਜ਼ਪੁਰ) ਨੇ ਜੂਨੀਅਰ ਇਨਲਾਈਨ ਹਾਕੀ ਟੀਮ ਵਿੱਚੋਂ ਕ੍ਰਮਵਾਰ ਦੂਜਾ, ਤੀਜਾ ਅਤੇ ਤੀਜਾ ਸਥਾਨ ਹਾਸਿਲ ਕਰਕੇ ਆਉਣ ਤੇ ਪੂਰੇ ਜ਼ਿਲ੍ਹੇ ਵਿੱਚ ਖੁਸ਼ੀ ਦਾ ਮਾਹੌਲ ਹੈ| ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਖਿਡਾਰੀਆਂ ਨੂੰ ਚੰਗੇ ਕੋਚ ਅਤੇ ਚੰਗਾ ਖੇਡ ਗਰਾਊਂਡ ਮੁਹਈਆ ਕਰਵਾਇਆ ਗਿਆ ਹੈ ਤਾਂ ਜੋ ਖਿਡਾਰੀ ਆਪਣੀ ਚੰਗੀ ਤਰ੍ਹਾਂ ਤਿਆਰੀ ਕਰਕੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਆਪਣੇ ਜਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ| ਉਹਨਾਂ ਕਿਹਾ ਕਿ ਖਿਡਾਰੀਆਂ ਦੀ ਇਸ ਜਿੱਤ ਤੇ ਉਹਨਾਂ ਨੂੰ ਪੂਰਾ ਮਾਣ ਹੈ|
ਇਸ ਮੌਕੇ ਖੇਡ ਵਿਭਾਗ ਦੇ ਕੋਚ ਅਤੇ ਸਟਾਫ ਆਦਿ ਹਾਜ਼ਰ ਸਨ|