Hindi

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਚੰਡੀਗੜ੍ਹ, 2 ਅਗਸਤ:

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਕਰਨ ਦਾ ਹੁਕਮ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਪਰਮਿੰਦਰ ਕੌਰ, ਪਤਨੀ ਸ੍ਰੀ ਭੂਸ਼ਨ ਕੁਮਾਰ, ਵਾਸੀ ਮਕਾਨ ਨੰ. 610 ਗਲੀ ਨੰ. ਚਾਰ ਸ਼ਹੀਦ ਊਧਮ ਸਿੰਘ ਕਲੋਨੀ ਸ਼ਾਹਰਵਾਰ ਗੇਟ, ਜਿਲਾ ਅੰਮ੍ਰਿਤਸਰ ਨੇ ਕਮਿਸ਼ਨ ਨੂੰ 17-03-2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਇਕ ਵਿਅਕਤੀ ਵਲੋਂ ਉਨ੍ਹਾਂ ਨੂੰ ਜਾਤੀ ਸੂਚਕ ਗਾਲ੍ਹਾਂ ਕੱਢਣ, ਘਰ ਦੇ ਬਾਹਰ ਕੰਮ ਜਾਣ ਸਮੇਂ ਅਸ਼ਲੀਲ ਗੱਲਾਂ ਬੋਲਣ ਅਤੇ ਨਜਾਇਜ ਵੀਡਿਓ ਬਣਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਸ ਸਬੰਧੀ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਤੋਂ ਵੀ  ਜਾਂਚ ਕਰਵਾਈ ਗਈ ਪ੍ਰੰਤੂ ਅੱਜ ਤੱਕ ਇਸ ਮਾਮਲੇ ਵਿਚ ਬਣਦੀ ਕਾਰਵਾਈ ਦੋਸ਼ੀ ਵਿਅਕਤੀਆਂ ਖ਼ਿਲਾਫ਼ ਨਹੀਂ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ  ਮੁਕੰਮਲ ਰਿਪੋਰਟ ਲੈ ਕੇ ਮਿਤੀ 04-08-2025 ਨੂੰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ  ਨਿੱਜੀ ਪੱਧਰ ਤੇ ਹਾਜ਼ਰ ਹੋਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਹੁਕਮ ਦਿੱਤਾ ਗਿਆ ਹੈ।

--------


Comment As:

Comment (0)