ਯੁੱਧ ਨਸ਼ਿਆਂ ਵਿਰੁੱਧ; ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ 8 ਗ੍ਰਿਫਤਾਰ, 65.54 ਗ੍ਰਾਮ ਹੈਰੋਇਨ ਬਰਾਮਦ
ਯੁੱਧ ਨਸ਼ਿਆਂ ਵਿਰੁੱਧ; ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ 8 ਗ੍ਰਿਫਤਾਰ, 65.54 ਗ੍ਰਾਮ ਹੈਰੋਇਨ ਬਰਾਮਦ*
ਜਲੰਧਰ, 6 ਅਗਸਤ :
ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰੀ ਨਾਲ ਜੁੜੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਦੇ ਹੋਏ 65.54 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਲਾਕੇ ਵਿਚ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਅਤੇ ਨਸ਼ਿਆਂ ਦੇ ਗੈਰਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਇਹ ਵੱਡੀ ਕਾਰਵਾਈ ਹੈ।
ਇਸ ਸਬੰਧੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਦਿਨ ਪ੍ਰਤੀ ਦਿਨ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਨਸ਼ਿਆਂ ਖਿਲਾਫ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ 4 ਅਜਿਹੇ ਵਿਅਕਤੀ ਹਨ ਜੋ ਪਹਿਲਾਂ ਵੀ ਨਸ਼ਾ ਤਸਕਰੀ ਦੇ ਨੈਟਵਰਕ ਨਾਲ ਜੁੜੇ ਰਹੇ ਹਨ। ਇਨ੍ਹਾਂ ਗ੍ਰਿਫਤਾਰੀਆਂ ਦੇ ਨਤੀਜੇ ਵਜੋਂ ਐਨ.ਡੀ.ਪੀ.ਐਸ ਐਕਟ ਅਧੀਨ 8 ਮਕੱਦਮੇ ਦਰਜ ਕੀਤੇ ਗਏ ਹਨ ਅਤੇ ਕੁੱਲ 65.54 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਪੁਨਰਵਾਸ ਲਈ 4 ਨਸ਼ੇ ਦੇ ਆਦੀ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ ਹੈ, ਜਿਸ ਨਾਲ ਉਹਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਲੰਧਰ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸ਼ਹਿਰ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।