ਫਾਜ਼ਿਲਕਾ ਜ਼ਿਲ੍ਹੇ ਵਿੱਚ ਬਰਸਾਤਾਂ ਨਾਲ ਹੋਏ ਨੁਕਸਾਨ ਦੀ ਹੋਵੇਗੀ ਸਪੈਸ਼ਲ ਗਿਰਦਾਵਰੀ
ਫਾਜ਼ਿਲਕਾ ਜ਼ਿਲ੍ਹੇ ਵਿੱਚ ਬਰਸਾਤਾਂ ਨਾਲ ਹੋਏ ਨੁਕਸਾਨ ਦੀ ਹੋਵੇਗੀ ਸਪੈਸ਼ਲ ਗਿਰਦਾਵਰੀ
ਵਿਸ਼ੇਸ਼ ਗਿਰਦਾਵਰੀ ਦਾ ਕੰਮ ਜਲਦ ਮੁਕੰਮਲ ਕਰਨ ਦੀਆਂ ਜਾਰੀ ਕੀਤੀਆਂ ਹਦਾਇਤਾਂ -ਡਿਪਟੀ ਕਮਿਸ਼ਨਰ
ਫਾਜ਼ਿਲਕਾ 7 ਅਗਸਤ
ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜਿਲੇ ਵਿੱਚ ਪਿਛਲੇ ਦਿਨੀ ਹੋਈ ਭਾਰੀ ਬਰਸਾਤ ਕਾਰਨ ਫਸਲਾਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਸਬੰਧੀ ਵਿਸ਼ੇਸ਼ ਗਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਸਾਰੇ ਉਪਮੰਡਲ ਮਜਿਸਟਰੇਟਾਂ ਨੂੰ ਜਾਰੀ ਕੀਤੀਆਂ ਗਈਆਂ ਹਨ। ਉਨਾਂ ਨੇ ਕਿਹਾ ਕਿ ਫਸਲਾਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਸਬੰਧੀ ਇਸ ਗਿਰਦਾਵਰੀ ਦੌਰਾਨ ਰਿਪੋਰਟ ਤਿਆਰ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਸਪੈਸ਼ਲ ਗੁਰਦਾਵਰੀ ਦਾ ਕੰਮ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਪੀੜਿਤ ਦਾ ਨੁਕਸਾਨ ਸਬੰਧੀ ਵੇਰਵਾ ਦਰਜ ਕਰਨ ਤੋਂ ਰਹੇ ਨਾ।
ਉਹਨਾਂ ਨੇ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਨੂੰ ਸਮਾਂ ਵੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਜਲਦ ਤੋਂ ਜਲਦ ਰਿਪੋਰਟ ਸਰਕਾਰ ਨੂੰ ਭੇਜੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਨਾਂ ਇਲਾਕਿਆਂ ਵਿੱਚ ਪਾਣੀ ਭਰਿਆ ਸੀ ਉੱਥੇ ਜਿਆਦਾਤਰ ਇਲਾਕਿਆਂ ਵਿੱਚ ਪਾਣੀ ਦੀ ਨਿਕਾਸੀ ਹੋ ਗਈ ਹੈ ਅਤੇ ਬਾਕੀ ਥਾਵਾਂ ਤੇ ਵੀ ਪੰਪਾਂ ਅਤੇ ਹੋਰ ਤਰੀਕਿਆਂ ਨਾਲ ਪਾਣੀ ਦੀ ਨਿਕਾਸੀ ਕਰਨ ਲਈ ਅਧਿਕਾਰੀਆਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।