Hindi
1000358515

ਭਾਰਗੋ ਨਗਰ ’ਚ ਬਣਨਗੀਆਂ 18 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸੜਕਾਂ

ਭਾਰਗੋ ਨਗਰ ’ਚ ਬਣਨਗੀਆਂ 18 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸੜਕਾਂ

ਭਾਰਗੋ ਨਗਰ ’ਚ ਬਣਨਗੀਆਂ 18 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸੜਕਾਂ*

 

- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੜਕ ਨਿਰਮਾਣ ਦਾ ਰੱਖਿਆ ਨੀਂਹ ਪੱਥਰ, ਬੁਨਿਆਦੀ ਢਾਂਚੇ ’ਚ ਲਗਾਤਾਰ ਸੁਧਾਰ ਦਾ ਦਿੱਤਾ ਭਰੋਸਾ

 

ਜਲੰਧਰ, 10 ਅਗਸਤ :

                                             ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਭਾਰਗੋ ਨਗਰ ਦੇ ਵਾਰਡ ਨੰਬਰ 44 ਵਿੱਚ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਤਿੰਨ ਸੜਕਾਂ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ।

                              ਸਥਾਨਕ ਕੌਂਸਲਰ ਰਾਜ ਕੁਮਾਰ ਰਾਜੂ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਾਲ ਜਿਥੇ ਭਾਰਗੋ ਨਗਰ ਵਾਸੀਆਂ ਤੇ ਦੁਕਾਨਦਾਰਾਂ ਦੀ ਮੰਗ ਪੂਰੀ ਹੋਵੇਗੀ, ਉਥੇ ਹੀ ਮੁੱਖ ਬਜ਼ਾਰਾਂ ਵਿੱਚ ਆਉਣਾ-ਜਾਣਾ ਹੋਰ ਵੀ ਸੁਖਾਲਾ ਹੋਵੇਗਾ।

                              ਪੰਜਾਬ ਸਰਕਾਰ ਦੀ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ’ਤੇ ਚਾਨਣਾ ਪਾਉਂਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਮੇਂ ਸਿਰ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਰੋਜ਼ਾਨਾ ਵੱਡੇ ਪੱਧਰ ’ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ।

                              ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮਾਨਸੂਨ ਦਾ ਸੀਜ਼ਨ ਖ਼ਤਮ ਹੋਣ ’ਤੇ ਸ਼ਹਿਰਾਂ ਵਿੱਚ ਸੜਕੀ ਬੁਨਿਆਦੀ ਢਾਂਚੇ  ਨੂੰ ਹੋਰ ਮਜਬੂਤ ਕਰਨ ਲਈ ਅਨੇਕਾਂ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੁਨਿਆਦੀ ਢਾਂਚਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਡੇ ਵਲੋਂ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ।

  ਉਨ੍ਹਾਂ ਅਧਿਕਾਰੀਆਂ ਨੂੰ ਸਮੇਂ ਸਿਰ ਇਨ੍ਹਾਂ ਸੜਕੀ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ’ਤੇ ਬਾਰੀਕੀ ਨਾਲ ਨਿਗਰਾਨੀ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਸੜਕਾਂ ਦੇ ਮਿਆਰ ਨਾਲ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

                              ਇਸ ਮੌਕੇ ਭਾਰਗੋ ਨਗਰ ਵਾਸੀਆਂ ਵਲੋਂ ਕੈਬਨਿਟ ਮੰਤਰੀ ਦਾ ਤਿੰਨ ਅਹਿਮ ਸੜਕਾਂ ਬਣਾਉਣ ਦੀ ਸ਼ੁਰੂਆਤ ਕਰਨ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਅਤੇ ਆਸ ਪਾਸ ਦੇ ਲੋਕਾਂ ਵਿੱਚ ਆਪਸੀ ਸੰਪਰਕ ਵਿੱਚ ਹੋਰ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸੜਕਾਂ ਸਭ ਤੋਂ ਰੁਝੇਵੇਂ ਭਰੇ ਇਲਾਕੇ ਵਿੱਚ ਆਉਣ-ਜਾਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਖ਼ਤਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।


Comment As:

Comment (0)