ਆਰ.ਟੀ.ਓ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਕੀਤਾ ਦੌਰਾ
ਆਰ.ਟੀ.ਓ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਕੀਤਾ ਦੌਰਾ
ਦੌਰੇ ਦੌਰਾਨ ਪਾਣੀ ਦੇ ਪੱਧਰ ਅਤੇ ਸਥਿਤੀ ਦਾ ਲਿਆ ਜਾਇਜ਼ਾ ਅਤੇ ਲੋਕਾਂ ਨਾਲ ਕੀਤੀ ਗੱਲਬਾਤ
ਫ਼ਿਰੋਜ਼ਪੁਰ, 18 ਅਗਸਤ 2025: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਰ.ਟੀ.ਓ ਫਿਰੋਜ਼ਪੁਰ ਸ੍ਰੀ ਅਮਨਦੀਪ ਪੀ.ਸੀ.ਐਸ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਧੀਰਾ ਘਾਰਾ, ਨਿਹਾਲਾ ਲਵੇਰਾ ਅਤੇ ਹੁਸੈਨੀਵਾਲਾ ਹੈੱਡ ਵਰਕਸ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਉੱਥੇ ਦਰਿਆ ਵਿੱਚ ਪਾਣੀ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਵੀ ਕੀਤੀ।
ਆਰ.ਟੀ.ਓ ਅਮਨਦੀਪ ਪੀ.ਸੀ.ਐਸ ਨੇ ਕਿਹਾ ਕਿ ਫਿਲਹਾਲ ਪਾਣੀ ਦਾ ਪੱਧਰ ਪਹਿਲਾਂ ਨਾਲ ਘੱਟ ਹੈ ਅਤੇ ਸਥਿਤੀ ਅੰਡਰ ਕੰਟਰੋਲ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਦਰਿਆ ਨੇੜਲੇ ਪਿੰਡਾਂ ਵਿਚ ਮੈਡੀਕਲ ਕੈਂਪ ਸਮੇਤ ਹੋਰ ਲੋੜੀਂਦੀਆਂ ਸਹੂਲਤਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੇ ਯਕੀਨ ਨਾ ਕਰਨ ਅਤੇ ਘਬਰਾਹਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲਗਾਤਾਰ ਸਥਿਤੀ ਤੇ ਨਜਰ ਰੱਖੀ ਜਾ ਰਹੀ ਹੈ ਅਤੇ ਲਗਾਤਾਰ ਵੱਖ ਵੱਖ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਦਰਿਆ ਨੇੜਲੇ ਪਿੰਡਾਂ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜਾ ਲਿਆ ਜਾ ਰਿਹਾ ਹੈ।