Hindi
WhatsApp Image 2025-08-21 at 8

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ
ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ ਅਤੇ ਵੱਖ-ਵੱਖ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ
ਹਰੀਕੇ ਪੱਤਣ, (ਤਰਨ ਤਾਰਨ) 21 ਅਗਸਤ :
ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ‘ਤੇ ਬਣੇ  ਧੁੱਸੀ ਬੰਨ੍ਹ ਦਾ ਦੌਰਾ ਕਰਦਿਆਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ ਅਤੇ ਕੁੱਤੀਵਾਲ, ਘੜੁੰਮ, ਬਸਤੀ ਲਾਲ ਸਿੰਘ, ਸਭਰਾ, ਗਦਾਈਕੇ, ਗੱਟੀ ਹਰੀਕੇ ਆਦਿ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐੱਸ. ਐੱਸ. ਪੀ. ਸ੍ਰੀ ਦੀਪਕ ਪਾਰਿਕ ਅਤੇ ਚੀਫ਼ ਇੰਜਨੀਅਰ ਡਰੇਨੇਜ਼ ਹਰਦੀਪ ਸਿੰਘ ਮੈਂਦੀਰੱਤਾ ਵੀ ਉਹਨਾਂ ਦੇ ਨਾਲ ਸਨ।
ਇਸ ਮੌਕੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਨੂੰ ਸਰੁੱਖਿਅਤ ਥਾਵਾਂ ਤੇ ਪਹੁੰਚਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਮਹੁੱਈਆ ਕਰਵਾਉਣਾ ਅਤੇ ਪਸ਼ੂ ਧਨ ਦੀ ਸੰਭਾਲ ਯਕੀਨੀ ਬਣਾਉਣਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਰਾਜ ਦੇ ਲੋਕਾਂ ਨਾਲ ਖੜੀ ਹੈ ਅਤੇ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।
  ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਥਿਤੀ ਉਪਰ 24 ਘੰਟੇ ਨਿਗਰਾਨੀ ਰੱਖ ਰਹੀ ਹੈ ਤੇ ਇਸ ਘੜੀ ਵਿੱਚ ਪੰਜਾਬ ਸਰਕਾਰ ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀ ਸਹਾਇਤਾ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਫਸਲਾਂ ਅਤੇ ਹੋਰ ਨੁਕਸਾਨ ਦੀ ਭਰਪਾਈ ਕਰੇਗੀ।    
ਇਸ ਤੋਂ ਪਹਿਲਾ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੀਕੇ ਹੈੱਡਵਰਕਸ ਦਰਿਆ ਵਿੱਚ ਚੱਲ ਰਹੇ ਪਾਣੀ ਦੇ ਵਹਾਅ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਅਤੇ ਹਰੀਕੇ ਹੈੱਡ ਵਰਕਸ ਤੇ ਪਾਣੀ ਦੀ ਆਮਦ ਅਤੇ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਬਾਰੇ ਵਿਭਾਗੀ ਅਧਿਕਾਰੀ ਤੋਂ ਜਾਣਕਾਰੀ ਹਾਸਿਲ ਕੀਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਹਰੀਕੇ ਹੈੱਡਵਰਕਸ ਵਿਖੇ 11600 ਕਿਊਸਿਕ ਪਾਣੀ ਚੱਲ ਰਿਹਾ ਹੈ, 20 ਹਜ਼ਾਰ ਕਿਊਸਿਕ ਪਾਣੀ ਨਹਿਰਾਂ ਵਿੱਚ ਛੱਡਿਆ ਜਾ ਰਿਹਾ ਹੈ ਅਤੇ 96000 ਕਿਊਸਿਕ ਪਾਣੀ ਡਾਊਨ ਸਟਰੀਮ ਚੱਲ ਰਿਹਾ ਹੈ।


Comment As:

Comment (0)