Hindi
WhatsApp Image 2025-08-22 at 5

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬੰਬ, ਮੋਹਲੋਵਾਲੀ, ਚੈਨੇਵਾਲ ਤੇ ਕੋਹਾਲੀ ਵਿਖੇ ਲੋਕਾਂ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬੰਬ, ਮੋਹਲੋਵਾਲੀ, ਚੈਨੇਵਾਲ ਤੇ ਕੋਹਾਲੀ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬੰਬ, ਮੋਹਲੋਵਾਲੀ, ਚੈਨੇਵਾਲ ਤੇ ਕੋਹਾਲੀ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਲੋਕਾਂ ਦੇ ਸਹਿਯੋਗ ਨਾਲ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਰਾਜ ਸਰਕਾਰ ਦੇ ਉਪਰਾਲੇ ਜਾਰੀ - ਵਿਧਾਇਕ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਅਗਸਤ (  2025) - ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕੇ ਦੇ ਪਿੰਡ ਬੰਬ, ਮੋਹਲੋਵਾਲੀ, ਚੈਨੇਵਾਲ ਤੇ ਕੋਹਾਲੀ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ ਕਰਦਿਆਂ ਕੀਤਾ।

ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਫ਼ੌਰੀ ਕਰਵਾਈ ਕਰਨ ਲਈ ਪੁਲਿਸ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ।

‘ਨਸ਼ਾ ਮੁਕਤੀ ਯਾਤਰਾ’ ਦਾ ਮੰਤਵ ਸਾਂਝਾ ਕਰਦਿਆਂ ਸ. ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਸਮੂਹ ਹਾਜ਼ਰੀਨਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ।  ਇਸ ਮੌਕੇ ਬੀ.ਡੀ.ਪੀ.ਓ. ਅਮਨਦੀਪ ਕੌਰ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਪਰਵਿੰਦਰ ਸਿੰਘ ਘਣੀਆ, ਆਪ ਆਗੂ, ਪਿੰਡਾਂ ਦੇ ਸਰਪੰਚ ਤੇ ਹੋਰ ਅਹੁਦੇਦਾਰ, ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।


Comment As:

Comment (0)